ਅੰਮ੍ਰਿਤਸਰ:ਲੋਕ ਸੇਵਾ ਦੇ ਖੇਤਰ 'ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ ਕਰਨ ਵਾਲੇ ਉੱਘੇ ਕਾਰੋਬਾਰੀ ਡਾ: ਐੱਸ.ਪੀ.ਸਿੰਘ ਓਬਰਾਏ (Dr. S.P. Singh Oberoi) ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ 'ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ ਸਲਾਹਕਾਰ ਨਿਯੁਕਤ ਕਰਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbatt Da Bhala Charitable Trust) ਕਿਸੇ ਵੀ ਤਰ੍ਹਾਂ ਦੀ ਸਿਆਸਤ ਤੋਂ ਨਿਰਲੇਪ ਰਹਿ ਕੇ ਇਨ੍ਹਾਂ ਦੋਹਾਂ ਖੇਤਰਾਂ 'ਚ ਨਵੇਂ ਮੀਲ੍ਹ-ਪੱਥਰ ਸਥਾਪਿਤ ਕਰੇਗਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbatt Da Bhala Charitable Trust) ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ (Dr. S.P. Singh Oberoi) ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ 2 ਜ਼ਰੂਰੀ ਨੁਕਤੇ ਸਾਂਝੇ ਕੀਤੇ ਸਨ। ਜਿਨ੍ਹਾਂ 'ਚ ਇੱਕ ਪੰਜਾਬ ਦੀ ਨੌਜਵਾਨੀ ਲਈ ਹੁਨਰ-ਵਿਕਾਸ (Skill Development for Punjab) ਸੀ, ਜਦਕਿ ਦੂਜਾ ਸਿਹਤ ਸਹੂਲਤਾਂ ਤੇ ਹੁਨਰ-ਵਿਕਾਸ (Skill in the medical field) ਸੀ।
ਉਨ੍ਹਾਂ ਦੱਸਿਆ ਕਿ ਮੇਰਾ ਅਸਲ ਮਨੋਰਥ ਪੰਜਾਬ ਦੀ ਨੌਜਵਾਨੀ ਨੂੰ ਕਿੱਤਾ-ਮੁੱਖੀ ਸਿੱਖਿਆ ਦੇ ਕੇ ਰੁਜ਼ਗਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਆਪਾਂ ਸਭ ਵੇਖ ਰਹੇ ਹਾਂ ਕਿ ਸਾਡੇ ਸਾਰੇ ਹੀ ਨੌਜਵਾਨ ਬਾਹਰ ਨੂੰ ਭੱਜੇ ਜਾ ਰਹੇ ਹਨ।
ਡਾ: ਓਬਰਾਏ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬੀ ਨੌਜਵਾਨ ਬਿਨਾਂ ਕਿਸੇ ਹੁਨਰ ਕਾਰਨ ਵਿਦੇਸ਼ਾਂ 'ਚ ਰੁਲਣ ਜਾਂ ਗਲਤ ਹੱਥਾਂ 'ਚ ਚੜ੍ਹ ਕੇ ਆਪਣੀ ਜ਼ਿੰਦਗੀ ਬਰਬਾਦ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫਨਾ ਹੈ ਕਿ ਉਹ ਸਰਕਾਰ ਦੀ ਮਦਦ ਨਾਲ ਇੱਥੇ ਹੀ ਸਿੱਖਿਅਤ ਟੈਕਨੀਸ਼ਨ, ਵਾਰਡ ਅਟੈਂਡੈਂਟ ਦੇ ਨਾਲ-ਨਾਲ ਐੱਮ.ਆਰ.ਆਈ., ਸੀ.ਟੀ. ਸਕੈਨ,ਡਾਇਲਸਿਸ, ਐਕਸਰੇ, ਈ.ਸੀ.ਜੀ. ਆਦਿ ਕਰਨ ਵਾਲੇ ਵੱਡੀ ਗਿਣਤੀ 'ਚ ਸਿੱਖਿਅਤ ਤਕਨੀਕੀ ਮਾਹਿਰ ਤਿਆਰ ਕੀਤੇ ਜਾਣ ਤਾਂ ਜੋ ਇਨ੍ਹਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।