ਪੰਜਾਬ

punjab

ETV Bharat / state

ਪ੍ਰਕਾਸ਼ ਪੁਰਬ ਮੌਕੇ ਸਜੇ ਨਗਰ ਕੀਰਤਨ ਦੇ ਮਨਮੋਹਕ ਨਜ਼ਾਰੇ - ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ

ਇਸ ਨਗਰ ਕੀਰਤਨ ਮੌਕੇ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਤੇ ਚਾਅ ਦੇਖਣ ਨੂੰ ਮਿਲਿਆ, ਇਸ ਦੌਰਾਨ ਸਿੱਖ ਸੰਗਤ ਨੇ ਗੁਰਬਾਣੀ ਦੇ ਸ਼ਬਦ ਪੜ੍ਹੇ।

ਨਗਰ ਕੀਰਤਨ
ਨਗਰ ਕੀਰਤਨ

By

Published : Aug 19, 2020, 11:58 AM IST

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਸੁੰਦਰ ਪਾਲਕੀ ਵਿੱਚ ਸਜਾ ਕੇ ਰਵਾਨਾ ਕੀਤੀ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਇਸ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਤੇ ਚਾਅ ਦੇਖਣ ਨੂੰ ਮਿਲਿਆ, ਇਸ ਦੌਰਾਨ ਸਿੱਖ ਸੰਗਤਾਂ ਨੇ ਗੁਰਬਾਣੀ ਦੇ ਸ਼ਬਦ ਪੜ੍ਹੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਬੈਠੇ। ਇਹ ਨਗਰ ਕੀਰਤਨ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਕਾਰ ਸਹਿਤ ਲਿਆਂਦੇ ਗਏ।

ਪ੍ਰਕਾਸ਼ ਪੁਰਬ ਮੌਕੇ ਸਜੇ ਨਗਰ ਕੀਰਤਨ ਦੇ ਮਨਮੋਹਕ ਨਜ਼ਾਰੇ

ਇਸ ਮੌਕੇ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਾ ਦਿਹਾੜੇ ਬਾਰੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਪਵਿੱਤਰ ਬੀੜ ਇਸ ਤਿਆਰ ਕੀਤੀ ਗਈ ਤਾਂ ਜੋ ਮਨੁੱਖਤਾ ਦੇਹਧਾਰੀ ਗੁਰੂ ਦੀ ਥਾਂ ਸ਼ਬਦ ਗੁਰੂ ਨੂੰ ਮੰਨੇ।

ABOUT THE AUTHOR

...view details