ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।
ਸ਼ਰਧਾ ਨਾਲ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਹਾੜਾ - ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਹਾੜਾ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਹਾੜਾ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਜਨਾ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ ਆਮ ਬਿਲਡਿੰਗ ਨਹੀਂ ਸਗੋਂ ਇੱਕ ਸੰਕਲਪ ਹੈ ਜੋ ਕਦੇ ਵੀ ਖ਼ਤਮ ਨਹੀਂ ਹੋ ਸਕਦਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਆਗੂਆਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀਆਂ ਨਹਿੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਭੇਂਟ ਕੀਤੇ ਗਏ।