ਅੰਮ੍ਰਿਤਸਰ :ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਸਬੰਧੀ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਰਘਬੀਰ ਸਿੰਘ ਨੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਨਿੱਝਰ ਦੀ ਹੱਤਿਆ 'ਚ ਏਜੰਸੀਆਂ ਸ਼ਾਮਲ ਹਨ ਤਾਂ ਇਹ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ 1984 ਦੇ ਦੰਗੇ ਮੁੜ੍ਹ ਯਾਦ ਆ ਗਏ। ਭਾਰਤ ਸਰਕਾਰ ਨੂੰ ਇਸ ਮਾਮਲੇ 'ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਜਥੇਦਾਰ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਮਾਮਲੇ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। (Sri Akal Takht Sahib Jathedar Giani Raghbir Singh Reaction on Trudeau's statement)
Giani Raghbir Singh On Justin Trudeau: ਟਰੂਡੋ ਦੇ ਬਿਆਨ ਨੇ ਵਲੂੰਧਰੇ ਸਿੱਖਾਂ ਦੇ ਹਿਰਦੇ: ਜਥੇਦਾਰ ਗਿਆਨੀ ਰਘਬੀਰ ਸਿੰਘ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਕਤਲਕਾਂਡ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਜਥੇਦਾਰ ਸਾਹਿਬ ਦੀ ਇਹ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਬੁੱਧਵਾਰ ਨੂੰ ਇਕ ਵੀਡੀਓ ਸੁਨੇਹਾ ਜਾਰੀ ਕੀਤਾ।(Jathedar Shri Akal Takht Sahib on justine trudeau)
Published : Sep 21, 2023, 1:03 PM IST
|Updated : Sep 21, 2023, 3:24 PM IST
ਸਿੱਖਾਂ ਦਾ ਹੋਇਆ ਘਾਨ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵੱਸੇ ਹੋਏ ਹਨ, ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਿਕ ਸਰੋਕਾਰ ਵੀ ਅਹਿਮ ਹਨ। ਸਿੱਖ ਕੌਮ ਨੇ ਕਈ ਦਰਦਨਾਕ ਸਮੇਂ ਵੀ ਹੰਢਾਏ ਹਨ, ਜਿਸ ਵਿਚ ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਹਮਲਾ, 1984 ਦਾ ਸਿੱਖ ਕਤਲੇਆਮ ਅਤੇ ਇਕ ਦਹਾਕਾ ਸਿੱਖ ਨੌਜੁਆਨੀ ਦਾ ਘਾਣ ਸ਼ਾਮਲ ਹੈ। ਇਹ ਸਿੱਖ ਕੌਮ ਦਾ ਉਹ ਦਰਦ ਹੈ, ਜਿਸ ਨੂੰ ਦੁਨੀਆਂ ਵਿੱਚ ਬੈਠੇ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਵੀ ਕਈ ਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀ ਵਾਂਝੇ ਰੱਖਿਆ ਗਿਆ ਹੈ।
- Pannu Threat to India: ਗੁਰਪਤਵੰਤ ਪੰਨੂੰ ਨੇ ਹਿੰਦੂਆਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਆਖਿਆ, ਭਾਰਤੀ ਸਫਾਰਤਖਾਨੇ ਬੰਦ ਕਰਵਾਉਣ ਦੀ ਵੀ ਦਿੱਤੀ ਧਮਕੀ
- India Canada Relation: ਹਰਦੀਪ ਨਿੱਝਰ ਮਾਮਲੇ 'ਚ ਭਾਰਤ ਦੇ ਜਵਾਬ ਤੋਂ ਬਾਅਦ ਕੈਨੇਡਾ ਦੇ ਪੀਐੱਮ ਟਰੂਡੋ ਨੇ ਕਿਹਾ- 'ਅਸੀਂ ਭੜਕਾਉਣ ਵਾਲੇ ਨਹੀਂ ਹਾਂ'
- Invitation To Biden : ਗਣਤੰਤਰ ਦਿਵਸ 2024 ਲਈ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਬਾਇਡਨ ਨੂੰ ਦਿੱਤਾ ਸੱਦਾ
ਅਮਰੀਕੀ ਅਧਿਕਾਰੀ ਨੂੰ ਹਟਾਉਣਾ ਸਵਾਲ ਪੈਦਾ ਕਰਦਾ ਹੈ : ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਕੈਨੇਡਾ ਵਿੱਚ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵੱਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਨਟੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ, ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ 'ਤੇ ਆਪਣੀ ਸਥਿਤੀ ਜਰੂਰ ਸਪਸ਼ਟ ਕਰੇ।