ਅੰਮ੍ਰਿਤਸਰ:ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪੰਜ ਜੂਨ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਪੰਜ ਜੂਨ ਨੂੰ ਗੁਰੂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਵ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ - ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਰੌਣਕਾਂ ਲੱਗੀਆਂ ਹੋਈਆਂ ਹਨ। ਇਸੇ ਸਬੰਧ 'ਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।
ਸੰਗਤ ਨੂੰ ਪਹੁੰਚਣ ਦੀ ਅਪੀਲ: ਹੈੱਡ ਗ੍ਰੰਥੀ ਵੱਲੋਂ ਜਿੱਥੇ ਸੰਗਤ ਨੂੰ ਵੱਧ ਚੜ੍ਹ ਕੇ ਪੁਹੰਚਣ ਲਈ ਕਿਹਾ ਗਿਆ, ਉੱਥੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜ ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ।ਇਸ ਲਈ ਵੱਧ ਤੋਂ ਵੱਧ ਸੰਗਤ ਗੁਰੂ ਘਰ ਦੇ ਦਰਸ਼ਨ ਦੀਦਾਰ ਕੀਤੇ ਜਾਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇ।
ਐੱਸ.ਜੀ.ਪੀ.ਸੀ.ਪ੍ਰਧਾਨ ਦਾ ਬਿਆਨ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਾਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ 'ਤੇ ਹੋਈ। ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਇਸ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਆਓ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਇਸ ਦਿਨ ਬਹੁਤ ਭਾਰੀ ਮੇਲਾ ਲੱਗਦਾ ਹੈ।