ਅੰਮਿਤਸਰ:ਇੱਕ ਪਾਸੇ ਜਿੱਥੇ ਧੂਮ ਧਾਮ ਨਾਲ ਅਜ਼ਾਦੀ ਦਿਹਾੜਾ ਮਨਾਇਆ ਗਿਆ, ਉੱਥੇ ਹੀ ਦੂਸਰੇ ਪਾਸੇ ਵੰਡ ਦਾ ਦਰਦ ਵੀ ਚੇਤੇ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ ਵੰਡ ਵੇਲੇ ਪੰਜਾਬ ਦੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਦੱਸ ਦਈਏ ਕਿ ਅੰਮਿਤਸਰ ਸ਼੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿਛਲੇ ਸਾਲ ਤੋਂ 1947 ਦੇ ਸਮੇਂ ਭਾਰਤ ਤੇ ਪਾਕਿਸਤਾਨ ਦੀ ਵੰਡ ਸਮੇਂ ਲੱਖਾਂ ਹੀ ਬੇਗੁਨਾਹ ਪੰਜਾਬੀ ਬੱਚੇ ਬੱਚੀਆਂ, ਬਜ਼ੁਰਗਾਂ, ਔਰਤਾਂ ਅਤੇ ਨੌਜਵਾਨਾਂ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਕੀਤਾ ਗਿਆ ਸੀ ।
ਵੰਡ ਵੇਲੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਵੰਡ ਵੇਲੇ ਪੰਜਾਬ ਦੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। 1947 ਦੇ ਸਮੇਂ ਭਾਰਤ ਤੇ ਪਾਕਿਸਤਾਨ ਦੀ ਵੰਡ ਸਮੇਂ ਲੱਖਾਂ ਹੀ ਬੱਚੇ ਬੱਚੀਆਂ, ਬਜ਼ੁਰਗ, ਔਰਤਾਂ, ਨੌਜਵਾਨਾਂ ਨੂੰ ਕਤਲ ਕੀਤਾ ਗਿਆ ਸੀ।
ਪੰਜਾਬ ਦਾ ਹੋਇਆ ਸਭ ਤੋਂ ਜਿਅਦਾ ਨੁਕਸਾਨ:ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ਼ ਗੱਲਬਾਤ ਕਰਦੇ ਹੋਏ ਕਿਹਾ ਕਿ ਉਸ ਸਮੇਂ ਜੋ ਗੁਰਦਵਾਰਾ ਸਾਹਿਬ ਇਤਿਹਾਸਕ ਸਥਾਨ ਪਾਕਿਸਤਾਨ ਦੇ ਵਿੱਚ ਰਹਿ ਗਏ ਸਭ ਤੋਂ ਜ਼ਿਆਦਾ ਨੁਕਸਾਨ ਇਸਦਾ ਪੰਜਾਬ ਨੂੰ ਚੱਲਣਾ ਪਿਆ। ਉਨ੍ਹਾਂ ਕਿਹਾ ਉਸ ਸਮੇਂ ਲੱਖਾਂ ਹੀ ਬੱਚੇ ਬੱਚੀਆਂ, ਬਜ਼ੁਰਗ, ਔਰਤਾਂ, ਨੌਜਵਾਨਾਂ ਨੂੰ ਕਤਲ ਕੀਤਾ ਗਿਆ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਨ। ਇਸ ਕਰਕੇ ਉਹ ਵੰਡ ਦਾ ਦਰਦ ਅੱਜ ਵੀ ਸਾਡੇ ਚੇਤੇ ਹੈ ਅਤੇ ਹਮੇਸ਼ਾ ਰਹੇਗਾ। ਉਸ ਦਰਦ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।
ਸਾਬਾਕਾ ਜਥੇਦਾਰ ਨੇ ਸਮਾਗਮ 'ਚ ਨਹੀਂ ਕੀਤੀ ਸ਼ਿਰਕਤ: ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਉਣਾ ਸੀ ਪਰ ਕਿਸੇ ਕਾਰਣ ਉਹ ਨਹੀਂ ਆ ਸਕੇ। ਜਿਸਦੇ ਚਲਦੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਇਹ ਸਮਾਗ਼ਮ ਕੀਤਾ ਗਿਆ ਸੀ। ਉਨਹਾਂ ਆਖਿਆ ਕਿ ਇਨ੍ਹਾਂ ਸ਼ਹੀਦਾਂ ਨੂੰ ਅੱਜ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਦੇ ਨਾਲ ਹੀ ਆਪਣੀਆਂ ਪੀੜ੍ਹੀਆਂ ਨੂੰ ਵੀ ਉਹ ਦਰਦ ਸਮੇਂ ਸਮੇਂ 'ਤੇ ਯਾਦ ਕਰਵਾਉਣਾ ਚਾਹੀਦਾ ਤਾਂ ਜੋ ਉਨ੍ਹਾਂ ਦੇ ਚੇਤਿਆਂ 'ਚ ਜਿੱਥੇ ਆਜ਼ਾਦੀ ਦੀ ਖੁਸ਼ੀ ਹੈ ਉਹ ਵੰਡ ਦੇ ਦਰਦ ਨੂੰ ਹਮੇਸ਼ਾ ਚੇਤੇ ਰੱਖਣ।