ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਮਸੂਹ ਸੰਗਤਾਂ ਨੂੰ ਸਦੇਸ਼ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦੱਸੇ ਗਏ ਮਾਰਗਾਂ ’ਤੇ ਚੱਲਣਾ ਚਾਹੀਦਾ ਹੈ।
ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਜਿਸ ਦਾ ਸੰਗਤਾਂ ਨੇ ਭਰਪੂਰ ਅਨੰਦ ਮਾਣਿਆ।
ਇਹ ਵੀ ਪੜੋ: ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਸਿੰਘ-ਸੂਰਮਿਆਂ ਨੇ ਦਿਖਾਏ ਗਤਕੇ ਦੇ ਜੌਹਰ