ਅੰਮ੍ਰਿਤਸਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਨਗਰ ਕੀਰਤਨ
ਗੁਰਦੁਆਰਾ ਸ੍ਰੀ ਰਾਮਸਰ ਵਿਖੇ ਅੱਜ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ ਇਸ ਤੋਂ ਬਾਅਦ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਜੋ, ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇਗਾ। ਉੱਥੇ ਹੀ ਸ਼ਰਧਾਲੂਆਂ ਦੇ ਮਨ 'ਚ ਬੜਾ ਉਤਸ਼ਾਹ 'ਤੇ ਚਾਅ ਹੈ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੀ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ।
ਧਾਰਮਿਕ ਸਿੱਖ ਜਥੇਬੰਦੀਆਂ ਦੇ ਆਗੂ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ
ਇਸ ਮੌਕੇ ਧਾਰਮਿਕ ਸਿੱਖ ਜਥੇਬੰਦੀਆਂ ਦੇ ਆਗੂ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੇ ਪ੍ਰਕਾਸ਼ ਉਤਸਵ ਦੀਆਂ ਸਾਰੀ ਸੰਗਤ ਨੂੰ ਵਧਾਈ ਦਿੰਦਿਆਂ ਦੱਸਿਆ ਗਿਆ ਕਿ ਸੰਨ 1604 ਈਸਵੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਪਹਿਲੇ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲੀ ਆਉਂਦੀ ਰਵਾਇਤ ਅਨੁਸਾਰ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸ਼ਰਧਾ 'ਤੇ ਉਤਸ਼ਾਹ ਸਹਿਤ ਸਜਾਇਆ ਗਿਆ ਸ਼ਬਦ ਕੀਰਤਨੀ ਅਤੇ ਸ਼ਰਧਾਲੂਆਂ ਵੱਲੋਂ ਗੱਤਕਾ ਵੀ ਖੇਡਿਆ ਜਾ ਰਿਹਾ ਹੈ।
ਦੂਰ-ਦੂਰ ਤੋਂ ਸੰਗਤਾਂ ਨੇ ਭਰੀ ਹਾਜ਼ਰੀ