ਅੰਮ੍ਰਿਤਸਰ : ਜਿੱਥੇ ਪੂਰੇ ਸਿੱਖ ਧਰਮ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਨਾਤਮ ਧਰਮ ਤੋਂ ਕੁਝ ਲੋਕ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਉਨ੍ਹਾਂ ਵੱਲੋਂ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇੱਕ ਨਿਮੰਤਰਣ ਪੱਤਰ ਦਿੱਤਾ ਗਿਆ।
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਸਨਾਤਮ ਧਰਮ ਵੀ ਮਨਾਏਗਾ - 400 ਸਾਲਾ ਪ੍ਰਕਾਸ਼ ਪੁਰਬ
ਜਿੱਥੇ ਪੂਰੇ ਸਿੱਖ ਧਰਮ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਨਾਤਮ ਧਰਮ ਕਰਨਾਲ ਤੋਂ ਕੁਝ ਲੋਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਉਨ੍ਹਾਂ ਵੱਲੋਂ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇੱਕ ਨਿਮੰਤਰਣ ਪੱਤਰ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਨਾਤਮ ਧਰਮ ਕਰਨਾਲ ਤੋਂ ਆਈ ਐਡਵੋਕੇਟ ਅਨੁਰਾਧਾ ਭਾਰਗਵ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰਿਆਣੇ ਵਿੱਚ ਸਨਾਤਮ ਧਰਮ ਦੇ ਲੋਕਾਂ ਵੱਲੋਂ ਹਿੰਦ ਦੀ ਚਾਦਰ ਵਜੋਂ ਜਾਣੇ ਜਾਂਦੇ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਲਈ ਕੁਰਬਾਨੀ ਦਿੱਤੀ ਸੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖਦੇ ਹੋਏ ਹੁਣ ਸਨਾਤਮ ਧਰਮ ਵੱਲੋਂ ਪ੍ਰਕਾਸ਼ ਪੁਰਬ ਵੀ ਮਨਾਇਆ ਜਾਏਗਾ।
ਉਨ੍ਹਾਂ ਵੱਲੋਂ ਇੱਕ ਯਾਤਰਾ ਵੀ ਕੱਢੀ ਜਾਵੇਗੀ ਜਿਸ ਦਾ ਨਾਮ ਹਿੰਦ ਦੀ ਚਾਦਰ ਰੱਖਿਆ ਜਾਵੇਗਾ ਜਿਸ ਵਿਚ ਅਲੱਗ ਅਲੱਗ ਤਰ੍ਹਾਂ ਦੀਆਂ ਤਸਵੀਰਾਂ ਵੀ ਦੇਖਣ ਨੂੰ ਮਿਲਣਗੀਆਂ। ਇਸ ਮੌਕੇ ਉਨ੍ਹਾਂ ਐਸਜਾਪੀਪੀ ਨੂੰ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਬੇਨਤੀ ਕੀਤੀ।