ਅੰਮ੍ਰਿਤਸਰ : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਵੀਰਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਇੰਗਲੈਂਡ ਤੋਂ ਜੈਸਿਕਾ ਐਸ਼ਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਨਤਮਸਤ ਹੋਣ ਤੋਂ ਬਾਅਦ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਲੰਗਰ ਹਾਲ ਦਾ ਦੌਰਾ ਵੀ ਕੀਤਾ ਗਿਆ।
ਦਰਬਾਰ ਸਾਹਿਬ ਤੋਂ ਮਿਲਦੈ ਚੰਗਾ ਸੁਨੇਹਾ :ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਚਾਰਾਂ ਧਰਮਾਂ ਲਈ ਖੁੱਲ੍ਹੇ ਹਨ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਚੰਗਾ ਸੁਨੇਹਾ ਮਿਲਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਸੀਂ ਆਸ ਕਰਦੇ ਹਾਂ ਕਿ ਸਾਰੇ ਇਕਜੁਟ ਹੋਕੇ ਹੀ ਚੱਲੀਏ। ਇਸ ਮੌਕੇ ਆਪਣੇ ਦਰਬਾਰ ਸਾਹਿਬ ਦੇ ਦੌਰੇ ਸਬੰਧੀ ਬੋਲਦਿਆਂ ਜੈਸਿਕਾ ਨੇ ਕਿਹਾ ਕਿ ਇਥੇ ਆ ਕੇ ਮਨ ਨੂੰ ਇਕ ਵੱਖਰੀ ਸ਼ਾਂਤੀ ਮਿਲਦੀ ਹੈ।
ਇਸ ਮੌਕੇ ਉਨ੍ਹਾਂ ਨੂੰ ਏਕ ਨੂਰ ਚੈਰੇਟੀ ਟਰੱਸਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਏਕ ਨੂਰ ਚੈਰੇਟੀ ਦਾ ਦੌਰਾ ਬਾਕਮਾਲ ਰਿਹਾ ਹੈ। ਇਹ ਮਾਨਵਤਾ ਦੀ ਭਲਾਈ ਲਈ ਇਕ ਸ਼ਾਨਦਾਰ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਨੂੰ ਵਡਭਾਗੀ ਸਮਝਦੀ ਹਾਂ ਜੋ ਮੈਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਰ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਹੁੰਚੇ ਹਨ।
ਇਹ ਵੀ ਪੜ੍ਹੋ :Moradabad CA Murder Case: ਸ਼ਾਰਪ ਸ਼ੂਟਰਾਂ ਦੀ ਸ਼ਾਮੀ 7 ਵਜੇ ਗੋਲੀ ਚਲਾਉਣ ਦੀ ਸੀ ਯੋਜਨਾ, ਪਰ ਇਸ ਕਾਰਨ ਉਹ ਦੋ ਘੰਟੇ ਲੇਟ ਹੋਏ
ਵਿਦੇਸ਼ੀ ਸੰਗਤਾਂ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ। ਸੰਗਤ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਢਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪਰ, ਹੋਰਨਾਂ ਦੇਸ਼ਾਂ ਦੀ ਸੰਗਤਾਂ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ।