ਪੰਜਾਬ

punjab

ETV Bharat / state

ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕਰਵਾਈ ਸੀਜ - two drug smugglers

ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਪ੍ਰੈਸ ਕਾਨਫਰੰਸ ਕਰ ਮੀਡੀਆ ਦੇ ਮਖਾਤਿਬ ਹੁੰਦਿਆਂ ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ ਕਰਨ ਦੀ ਗੱਲ ਕਹੀ ਹੈ।

ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕਰਵਾਈ ਫਰੀਜ
ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕਰਵਾਈ ਫਰੀਜ

By

Published : Apr 14, 2021, 8:42 AM IST

ਅੰਮ੍ਰਿਤਸਰ: ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਪ੍ਰੈਸ ਕਾਨਫਰੰਸ ਕਰ ਮੀਡੀਆ ਦੇ ਮਖਾਤਿਬ ਹੁੰਦਿਆਂ ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਫਰੀਜ ਕਰਨ ਦੀ ਗੱਲ ਕਹੀ ਹੈ।

ਐਸ.ਐਸ ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਦੱਸਿਆ ਕਿ ਡੀਜੀਪੀ ਪੰਜਾਬ , ਚੰਡੀਗੜ੍ਹ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਉੱਤੇ ਮੁਹਿੰਮ ਚਲਾ ਕੇ ਨਸ਼ੇ ਦੇ ਸੌਦਾਗਰਾਂ ਉੱਤੇ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਕਤ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਥਾਣੇ ਦੇ ਏਰੀਏ ਵਿੱਚ ਪੈਂਦੇ ਨਸ਼ਾ ਸਮੱਗਲਰਾਂ ਦੀਆਂ ਪ੍ਰਾਪਰਟੀਜ਼ ਜਾਂਚਣ, ਅਜਿਹੇ ਨਸ਼ਾ ਸੌਦਾਗਰਾਂ ਵਿੱਚੋਂ ਕੁਝ ਜੇਲ੍ਹ, ਕੁਝ ਜ਼ਮਾਨਤ ਅਤੇ ਕੁਝ ਸਜ਼ਾ ਕੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪ੍ਰਾਪਰਟੀਜ਼ ਫਰੀਜ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਲੰਘੇ ਦਿਨੀਂ ਬਲਕਾਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਨੋਸ਼ਿਹਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ ਜ਼ਿਲ੍ਹਾ ਤਰਨਤਾਰਨ ਅਤੇ ਪ੍ਰਦੀਪ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿਸਤਲ ਕਾਲੋਨੀ ਭਾਈ ਮੰਝ ਕਾਲੋਨੀ ਕੋਟ ਖ਼ਿਲਾਫ਼ ਮੁਕੱਦਮਾ ਨੰਬਰ 27 ਮਿਤੀ 11-4-17 ਜੁਰਮ 21/61/85 ਥਾਣਾ ਝੰਡੇਰ ਦਰਜ ਰਜਿਸਟਰ ਹੋਇਆ ਹੈ। ਜ਼ਿਨ੍ਹਾ ਪਾਸੋਂ ਇੱਕ ਕਿਲੋ ਹੈਰੋਇਨ ਅਤੇ 17 ਲੱਖ ਡਰੱਗ ਮਨੀ ਬ੍ਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਨਾਂ ਕਥਿਤ ਦੋਸ਼ੀਆਂ ਕੋਲੋਂ ਜਬਤ ਕੀਤੀ 17 ਲੱਖ ਡਰੱਗ ਮਨੀ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵੱਲੋਂ ਫਰੀਜ਼ ਕਰਵਾ ਦਿੱਤਾ ਗਿਆ ਹੈ। ਧਰੁਵ ਦਹੀਆ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਦੇਖਿਆ ਜਾਂਦਾ ਹੈ ਕਿ ਨਸ਼ਾ ਤਸਕਰ ਆਪਣੀ ਕਾਲੀ ਕਮਾਈ ਨੂੰ ਲੁਕਾਉਣ ਲਈ ਆਪਣੇ ਰਿਸ਼ਤੇਦਾਰਾਂ ਜਾਂ ਹੋਰ ਕਿਸੇ ਦੇ ਨਾਂਅ ਉੱਤੇ ਪ੍ਰਾਪਰਟੀ ਖ਼ਰੀਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾ ਨਾਲ ਬਣਾਈ ਪ੍ਰਾਪਰਟੀ ਦਾ ਖ਼ਾਸ ਧਿਆਨ ਰੱਖ ਰਹੇ ਹਾਂ। ਇਸੇ ਤਰ੍ਹਾ ਹੀ ਅੰਮ੍ਰਿਤਸਰ ਦਿਹਾਤੀ ਦੇ ਸਾਰੇ ਸਮਗਲਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ ਕਰਵਾ ਕੇ ਸਰਕਾਰ ਦੇ ਖਾਤੇ ਵਿੱਚ ਲਿਆਂਦਾ ਜਾਵੇਗਾ। ਜਿਸ ਨਾਲ ਕਿ ਸਰਕਾਰੀ ਖ਼ਜ਼ਾਨੇ ਵਿੱਚ ਵਾਧਾ ਹੋਵੇਗਾ ਅਤੇ ਨਸ਼ਾ ਵੇਚ-ਵੇਚ ਕੇ ਪ੍ਰਾਪਰਟੀ ਬਣਾਉਣ ਵਾਲੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਇੱਕ ਸਬਕ ਮਿਲੇਗਾ ਕਿ ਗੈਰ ਕਨੂੰਨੀ ਤਰੀਕੇ ਨਾਲ ਕਮਾਇਆ ਪੈਸਾ ਅਖੀਰ ਵਿੱਚ ਫਿਰ ਸਰਕਾਰ ਦੇ ਖਾਤੇ ਵਿੱਚ ਹੀ ਚਲਾ ਜਾਂਦਾ ਹੈ।

ABOUT THE AUTHOR

...view details