ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚੋਂ ਦਾਣਾ ਦਾਣਾ ਖਰੀਦਿਆ ਜਾ ਰਿਹਾ ਹੈ।ਉਥੇ ਹੀ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੀਆਂ ਮੰਡੀਆਂ ਵਿਚ ਕਣਕ ਲਿਫਟਿੰਗ ਨਾ ਹੋਣ ਕਾਰਨ ਅੰਬਾਰ ਲੱਗੇ ਹੋਏ ਹਨ।ਪਿੰਡ ਕੁੱਕੜਾਂਵਾਲਾ ਦੀ ਦਾਣਾ ਮੰਡੀ ਦਾ ਹੈ ਜਿੱਥੇ ਕਣਕ ਦੇ ਅੰਬਾਰ ਲੱਗੇ ਹਨ ਅਤੇ ਕਣਕ ਖਰਾਬ ਹੁੰਦੀ ਨਜਰ ਆ ਰਹੀ ਹੈ ਜਿਸਦੇ ਚੱਲਦੇ ਮੌਕੇ 'ਤੇ ਪਹੁੰਚ ਕਿਸਾਨ ਜਥੇਬੰਦੀਆ ਵਲੋਂ ਸਰਕਾਰ ਤੋਂ ਜਲਦ ਦਖਲ ਦੇ ਕੇ ਮਸਲੇ ਨੂੰ ਹੱਲ ਕਰਨ ਦੀ ਮੰਗ ਕੀਤੀ।ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਕਣਕ ਨੂੰ ਖਰੀਦਣ ਦੀ ਮੰਗ ਕੀਤੀ ਹੈ।
ਲਿਫਟਿੰਗ ਨਾ ਹੋਣ ਕਰਕੇ ਮੰਡੀ ਚ ਅਜੇ ਵੀ ਕਣਕ ਦੇ ਲੱਗੇ ਅੰਬਾਰ - ਸਰਕਾਰ
ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੀ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਕਣਕ ਦੇ ਅੰਬਾਰ ਲੱਗੇ ਹੋਏ ਹਨ।ਕਿਸਾਨਾਂ ਨੇ ਸਰਕਾਰ ਕੋਲੋਂ ਕਣਕ ਦੀ ਖਰੀਦ ਨੂੰ ਤੇਜ਼ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਧਨਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀ ਵਿਚ ਮੀਹ ਨਾਲ ਖਰਾਬ ਹੋਈ ਫਸਲ ਕਾਰਨ ਬਦਬੂ ਆ ਰਹੀ ਹੈ ਅਤੇ ਇਸਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਮੰਡੀ ਦੇ ਹਾਲਾਤਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇਕਰ ਆਉਣ ਵਾਲੇ ਦੀਆਂ ਵਿਚ ਬਾਰਿਸ਼ ਹੁੰਦੀ ਹੈ ਤੇ ਕਿਸਾਨਾਂ ਦੀ ਸਾਰੀ ਫ਼ਸਲ ਖਰਾਬ ਹੋ ਜਾਏਗੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਲਿਫਟਿੰਗ ਦਾ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਡੀਸੀ ਦਫਤਰ ਦਾ ਘਿਰਾਉ ਕੀਤਾ ਜਾਵੇ।
ਇਹ ਵੀ ਪੜੋ:ਆਪ੍ਰੇਸ਼ਨ ਬਲੂ ਸਟਾਰ ਨੂੰ ਅੱਖੀ ਦੇਖਣ ਵਾਲੇ ਸਰਦਾਰ ਬਚਨ ਸਿੰਘ ਦੀ ਕੋਰੋਨਾ ਕਾਰਨ ਹੋਈ ਮੌਤ