ਅੰਮ੍ਰਿਤਸਰ:ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵਿੱਚ ਭਾਜਪਾ ਦੇ ਪ੍ਰਦੇਸ਼ ਮਹਾਂ ਸਕੱਤਰ ਬਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਅਤੇ ਹੋਰ ਭਾਜਪਾ ਦੇ ਵਰਕਰ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਦੇ ਪ੍ਰਦੇਸ਼ ਮਹਾ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਯਾਨੀ ਐਤਵਾਰ ਤੋਂ ਦੋ ਦਿਨ ਦੀ 22 ਅਤੇ 23 ਜਨਵਰੀ ਨੂੰ ਸੂਬੇ ਦੀ ਇਹ ਮੀਟਿੰਗ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਜਿਹੜੀ ਇਹ ਸੂਬੇ ਦੀ ਕਾਰਜਕਰਨੀ ਮੀਟਿੰਗ ਹੋਣ ਜਾ ਰਹੀ ਹੈ l
22 ਤੇ 23 ਜਨਵਰੀ ਦੀ ਮੀਟਿੰਗ:ਭਾਜਪਾ ਦੇ ਪ੍ਰਦੇਸ਼ ਮਹਾਂ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਇਹ ਕਾਰਜਕਾਰਨੀ ਮੀਟਿੰਗ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜਕਰਨੀ ਵਿੱਚ ਜੋ ਹੁਣ ਤੱਕ ਭਾਜਪਾ ਵੱਲੋਂ ਕੰਮ ਕੀਤਾ ਗਏ ਹਨ, ਉਸ ਦੀ ਸਮੀਖਿਆਂ ਹੋਵੇਗੀ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਨੈਸ਼ਨਲ ਪੱਧਰ ਤੇ ਸੂਬੇ ਦੇ ਭਾਜਪਾ ਆਗੂ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵੀ ਇਸ ਕਾਰਜ਼ਕਰਨੀ ਵਿੱਚ ਪਹੁੰਚ ਰਹੇ ਹਨ।
ਪੰਜਾਬ ਦੀ ਸਥਿਤੀ ਬਿਹਾਰ ਤੋਂ ਵੀ ਮਾੜੀ :ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਇੰਡਸਟਰੀ ਪਹਿਲਾਂ ਹੀ ਬਾਹਰ ਜਾ ਚੁੱਕੀ ਹੈ। ਸੂਬੇ ਵਿਚੋਂ ਵਪਾਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਵਿੱਚ ਬਣੇ ਹਨ, ਬਹੁਤ ਚਿੰਤਾਜਨਕ ਹਨ। ਸਿੰਘ ਨੇ ਕਿਹਾ ਕਿ ਨੌਜਵਾਨ ਆਪਣੇ ਸੂਬੇ ਨੂੰ ਛੱਡ ਕੇ ਵਿਦੇਸ਼ਾਂ ਵੱਲ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਇੰਡਸਟਰੀ ਨਹੀਂ ਰਹੇਗੀ, ਤਾਂ ਰੁਜ਼ਗਾਰ ਨੌਜਵਾਨਾਂ ਨੂੰ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਸਭ ਦੇ ਸੂਬੇ ਦੀ ਸਥਿਤੀ ਬਿਹਾਰ ਤੋਂ ਵੀ ਮਾੜੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਪੰਜਾਬੀ ਭਲੀ ਭਾਂਤੀ ਜਾਣਦੇ ਹਨ ਕਿ ਭਗਵੰਤ ਮਾਨ ਨੇ ਕਿਹੜੇ ਲੋਕਾਂ ਨੂੰ ਨੌਕਰੀ ਦਿੱਤੀ ਹੈ।