ਅੰਮ੍ਰਿਤਸਰ :ਹਰਿਆਣਾ ਕਮੇਟੀ ਦੇ ਪ੍ਰਧਾਨ ਮੰਹਤ ਕਰਮਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵਿਚਾਲੇ ਚੱਲ ਰਹੇ ਵਿਵਾਦ ਸੰਬਧੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਕੈਬਨਿਟ ਹਰਿਆਣਾ ਕਮੇਟੀ ਦਾ ਹੈ, ਜਿਸ ਵਿੱਚ ਉਨ੍ਹਾਂ ਦੇ ਚਹੇਤੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਬਲਬੀਰ ਸਿੰਘ ਦਾਦੂਵਾਲ ਵੱਲੋਂ ਇਕ ਦੂਜੇ ਉੱਤੇ ਇਲਜ਼ਾਮ ਲਗਾਏ ਜਾ ਰਹੇ ਹਨ।
Statement of Gurcharan Singh Grewal : ਮੁੱਖ ਮੰਤਰੀ ਮਨੋਹਰ ਲਾਲ ਸੁਲਝਾਉਣ ਹਰਿਆਣਾ ਕਮੇਟੀ ਦਾ ਵਿਵਾਦ, ਐੱਸਜੀਪੀਸੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ... - Amritsar latest news in Punjabi
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਦਾ ਵਿਵਾਦ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਸੁਲਝਾਉਣਾ ਚਾਹੀਦਾ ਹੈ।
![Statement of Gurcharan Singh Grewal : ਮੁੱਖ ਮੰਤਰੀ ਮਨੋਹਰ ਲਾਲ ਸੁਲਝਾਉਣ ਹਰਿਆਣਾ ਕਮੇਟੀ ਦਾ ਵਿਵਾਦ, ਐੱਸਜੀਪੀਸੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ... Statement of Gurcharan Singh Grewal, spokesperson of Haryana Committee and SGPC Amritsar](https://etvbharatimages.akamaized.net/etvbharat/prod-images/27-08-2023/1200-675-19370108-469-19370108-1693131206530.jpg)
Published : Aug 27, 2023, 4:33 PM IST
ਮਹੰਤ ਕਰਮਜੀਤ ਸਿੰਘ ਦੇ ਇਲਜ਼ਾਮ :ਗਵੇਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਪ੍ਰਧਾਨ ਮੰਹਤ ਕਰਮਜੀਤ ਨੇ 98 ਲੱਖ ਦੇ ਘਪਲੇ ਦੀ ਗੱਲ ਕਹੀ ਹੈ। ਦੂਜੇ ਪਾਸੇ ਸਾਬਕਾ ਪ੍ਰਧਾਨ ਬਲਜੀਤ ਦਾਦੂਵਾਲ ਵੱਲੋਂ ਮੰਹਤ ਕਰਮਜੀਤ ਦਾ ਡੋਪ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਚਾਹੀਦਾ ਹੈ ਕਿ ਉਹ ਆਪਣੇ ਦੋਵਾਂ ਨੇੜਲੇ ਵਿਅਕਤੀਆਂ ਨੂੰ ਬੈਠਾ ਕੇ ਇਹਨਾਂ ਦਾ ਫੈਸਲਾ ਕਰਨ ਨਹੀਂ ਤਾਂ ਸਿੱਖ ਸੰਗਤ ਵਿੱਚ ਗਲਤ ਸੰਦੇਸ਼ ਜਾ ਰਿਹਾ ਹੈ।
- Paneer Bhel Puri In Amritsar : ਬਜ਼ੁਰਗ ਵਲੋਂ ਤਿਆਰ ਕੀਤੀ ਜਾਂਦੀ ਪਨੀਰ ਬੇਲਪੁਰੀ, ਕਰੀਬ 12 ਸਾਲ ਤੋਂ ਖਾ ਰਹੇ ਨੇ ਕਈ ਗਾਹਕ
- Des Raj Kali Passed Away : ਪੰਜਾਬੀ ਸਾਹਿਤ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਪ੍ਰਸਿੱਧ ਪੱਤਰਕਾਰ ਅਤੇ ਸਾਹਿਤਕਾਰ ਦੇਸ ਰਾਜ ਕਾਲੀ
- Akali BJP alliance: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਗਠਜੋੜ ਨਾ ਕਰਨ ਦੇ ਕੀਤੇ ਐਲਾਨ ਨਾਲ ਪੰਜਾਬ ਦੀ ਸਿਆਸਤ ਗਰਮਾਈ
ਉਨ੍ਹਾਂ ਕਿਹਾ ਕਿ ਇਹੀ ਨਹੀਂ ਇਨ੍ਹਾਂ ਦੋਵਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਸੱਟ ਵੱਜ ਰਹੀ ਹੈ। ਗਵੇਰਾਲ ਨੇ ਕਿਹਾ ਕਿ ਜੇਕਰ ਇਸਦਾ ਬਿਨ੍ਹਾਂ ਦੇਰੀ ਹੱਲ ਨਾ ਕੱਢਿਆ ਗਿਆ ਤਾਂ ਇਸਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਸ ਸੰਬਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਇੱਕ ਪੱਤਰ ਮਿਲਿਆ ਹੈ ਪਰ ਸ਼੍ਰੋਮਣੀ ਕਮੇਟੀ ਨੇ ਕਦੇ ਵੀ ਹਰਿਆਣਾ ਕਮੇਟੀ ਨੂੰ ਮਾਨਤਾ ਨਹੀਂ ਦਿਤੀ ਹੈ। ਇਹ ਤਾਂ ਸੁਪਰੀਮ ਕੋਰਟ ਦੇ ਫੈਸਲਾ ਦਾ ਢੋਲ ਗੱਲ ਵਿੱਚ ਪਾ ਕੇ ਕਮੇਟੀ ਦਾ ਰੌਲਾ ਪਾ ਰਹੇ ਹਨ।