ਅੰਮ੍ਰਿਤਸਰ: ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੇ ਪਿੰਡ ਧਨੋਏ ਕਲਾਂ ’ਚ ਐਸਟੀਐਫ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਵਿਸਫੋਟਕ ਸਾਮਾਨ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਐਸਟੀਐਫ ਅਧਿਕਾਰੀਆਂ ਨੂੰ ਪੰਜ ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਅਧਿਕਾਰੀਆਂ ਨੇ ਬਰਾਮਦ ਹੋਏ ਆਰਡੀਐਕਸ ਨੂੰ ਕਬਜ਼ੇ ’ਚ ਲੈ ਲਿਆ ਹੈ। ਫਿਲਹਾਲ ਹੁਣ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਸਰਹੱਦੀ ਖੇਤਰ ਚੋਂ ਆਰਡੀਐਕਸ ਸਣੇ 1 ਲੱਖ ਨਕਦੀ ਕੀਤੀ ਬਰਾਮਦ ਮਾਮਲੇ ਸਬੰਧੀ ਰਛਪਾਲ ਸਿੰਘ ਏਆਈਜੀ ਨੇ ਦੱਸਿਆ ਕਿ ਉਨ੍ਹਾਂ ਨੂੰ ਨਸ਼ੇ ਬਾਰੇ ਜਾਣਕਾਰੀ ਮਿਲੀ ਸੀ। ਪਰ ਜਦੋ ਉਹ ਵਾਹਘਾ ਅਟਾਰੀ ਸਰਹੱਦ ਨੇੜੇ ਪਹੁੰਚੇ ਤਾਂ ਉੱਥੇ 5 ਕਿਲੋਂ ਭਾਰ ਦੀ ਆਈਈਡੀ ਬਰਾਮਦ ਹੋਈ। ਨਾਲ ਹੀ ਇੱਕ ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਪਾਕਿਸਤਾਨ ਤੋਂ ਆਇਆ ਹੈ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸੰਬਧੀ ਵਿਸਤਾਰ ਨਾਲ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਵੇਗੀ।
ਸਰਹੱਦੀ ਖੇਤਰ ਚੋਂ ਆਰਡੀਐਕਸ ਕੀਤੀ ਬਰਾਮਦ ਇਸ ਤੋਂ ਪਹਿਲਾਂ ਨਵਾਂਸ਼ਹਿਰ ਦੀ ਪੁਲਿਸ ਨੇ ਸਿੱਖ ਯੂਥ ਫੈਡਰੇਸ਼ਨ (ISYF) ਸਮੂਹ ਦੇ ਮੈਂਬਰ ਕੋਲੋ 2.5 ਕਿਲੋਗ੍ਰਾਮ ਆਰਡੀਐਕਸ, 1 ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ 5 ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀਕੇ ਭਾਵੜਾ ਨੇ ਦੱਸਿਆ ਕਿ ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਰਹਿਣ ਵਾਲੇ ਮੁਲਜ਼ਮ ਅਮਨਦੀਪ ਕੁਮਾਰ ਉਰਫ਼ ਮੰਤਰੀ ਦੇ ਖੁਲਾਸੇ ਬਿਆਨ 'ਤੇ ਕੀਤੀ ਗਈ ਹੈ, ਜੋ ਕਿ ਪਠਾਨਕੋਟ ਵਿੱਚ ਹਾਲ ਹੀ ਵਿੱਚ ਵਾਪਰੇ ਗ੍ਰੇਨੇਡ ਹਮਲਿਆਂ ਦੀਆਂ 2 ਘਟਨਾਵਾਂ ਦਾ ਮੁੱਖ ਮੁਲਜ਼ਮ ਹੈ।
ਸਰਹੱਦੀ ਖੇਤਰ ਚੋਂ ਆਰਡੀਐਕਸ ਕੀਤਾ ਬਰਾਮਦ ਜ਼ਿਕਰਯੋਗ ਹੈ ਕਿ, ਅਮਨਦੀਪ ਉਰਫ਼ ਮੰਤਰੀ ਸੋਮਵਾਰ ਨੂੰ ਐਸ.ਬੀ.ਐਸ ਨਗਰ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਆਈ.ਐਸ.ਵਾਈ.ਐਫ਼ ਦੇ 6 ਅੱਤਵਾਦੀਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪਠਾਨਕੋਟ ਆਰਮੀ ਕੈਂਪ ਸਮੇਤ ਪਠਾਨਕੋਟ ਵਿੱਚ 2 ਗ੍ਰਨੇਡ ਹਮਲੇ ਕਰਨ ਦੀ ਗੱਲ ਕਬੂਲ ਕੀਤੀ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (30 ਬੋਰ) ਦੇ ਨਾਲ-ਨਾਲ ਜਿੰਦਾ ਗੋਲੀਆਂ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਹਨ।
ਇਹ ਵੀ ਪੜੋ:ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋਗ੍ਰਾਮ RDX