ਅੰਮ੍ਰਿਤਸਰ:ਵਿਸ਼ਵ ਭਰ ਵਿਚ ਓਮੀਕਰੋਨ ਵਾਇਰਸ ਦਾ ਪ੍ਰਕੋਪ (Outbreak of amygdala virus)ਜਾਰੀ ਹੈ। ਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਖਤੀ ਕੀਤੀ ਹੈ। ਸਰਕਾਰ ਨੇ ਆਦੇਸ਼ ਦਿੱਤੇ ਹਨ ਸਕੂਲ ਤੇ ਕਾਲਜ ਬੰਦ ਕੀਤੇ ਹਨ ਅਤੇ ਰਾਤ ਦੇ 10 ਵਜੇ ਤੋਂ 5 ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਗਏ ਹਨ।ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਅਤੇ ਕਿ ਸਾਰੇ ਵਿਅਕਤੀਆਂ ਲਈ ਕੰਮ ਵਾਲੀਆਂ ਥਾਵਾਂ ਸਮੇਤ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ (Must wear a mask) ਹੋਵੇਗਾ। ਸਰੀਰਕ ਦੂਰੀ ਦਾ ਵੀ ਪਾਲਣ ਕਰਨਾ ਹੋਵੇਗਾ। ਇਸ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਜਾਵੇਗੀ।
ਨਾਈਟ ਕਰਫਿਊ ਦਾ ਸਖਤੀ ਨਾਲ ਪਾਲਣਾ
ਰਾਤ 10.00 ਵਜੇ ਤੋਂ ਸਵੇਰੇ 5 ਵਜੇ ਤਕ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ। ਹਾਲਾਂਕਿ, ਉਦਯੋਗਾਂ, ਦਫਤਰਾਂ ਆਦਿ (ਸਰਕਾਰੀ ਅਤੇ ਨਿੱਜੀ ਦੋਵੇਂ), ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਤੇ ਮਾਲ ਦੀ ਆਵਾਜਾਈ ਅਤੇ ਬੱਸਾਂ, ਰੇਲਗੱਡੀਆਂ ਤੋਂ ਉਤਰਨ ਤੋਂ ਬਾਅਦ ਮਾਲ ਦੀ ਢੋਆ-ਢੁਆਈ ਅਤੇ ਲੋਕਾਂ ਨੂੰ ਉਨ੍ਹਾਂ ਤਕ ਪਹੁੰਚਾਉਣ ਸਮੇਤ ਜ਼ਰੂਰੀ ਗਤੀਵਿਧੀਆਂ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਵਿਦਿਅਕ ਅਦਾਰੇ ਰਹਿਣਗੇ ਬੰਦ
ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰਿਆਂ (Educational Institutions) 'ਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਕੋਚਿੰਗ ਸੰਸਥਾਵਾਂ ਆਦਿ ਬੰਦ ਰਹਿਣਗੀਆਂ। ਇੱਥੇ ਵੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਆਮ ਵਾਂਗ ਕੰਮ ਕਰਨਗੇ।
ਭੀੜ ਵਾਲੀਆਂ ਥਾਵਾਂ ਉਤੇ 50 ਫੀਸਦੀ ਹੋਣਗੇ ਲੋਕ
ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਆਪਣੀ ਸਮਰੱਥਾ ਦੇ 50% 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਬਸ਼ਰਤੇ ਸਾਰੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ।