ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਵਿੱਚ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ (North Zonal Council meeting) ਦੀ ਪ੍ਰਧਾਨਗੀ ਕਰਨਗੇ ਅਤੇ ਉਹ ਭਲਕੇ ਅੰਮ੍ਰਿਤਸਰ ਪਹੁੰਚਣਗੇ। ਦੇਸ਼ ਦੇ ਗ੍ਰਹਿ ਮੰਤਰੀ ਮੀਟਿੰਗ ਵਿੱਚ ਮੈਂਬਰ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਹਰੇਕ ਸੂਬੇ ਦੇ ਦੋ ਸੀਨੀਅਰ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਨਾਲ ਗੱਲਬਾਤ ਕਰਨਗੇ। ਉੱਤਰੀ ਜ਼ੋਨਲ ਕੌਂਸਲ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ,ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਦਿੱਲੀ ਦੀ ਐੱਨਸੀਟੀ ਸਰਕਾਰ ਸ਼ਾਮਲ ਹੈ।
ਸੁਰੱਖਿਆ ਸਖ਼ਤ:ਦੱਸ ਦਈਏ ਮੀਟਿੰਗ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ ਇੰਨ੍ਹਾਂ ਹੀ ਨਹੀਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ-ਪ੍ਰਸ਼ਾਸਕ ਵੀ ਮੀਟਿੰਗ ਵਿੱਚ ਹਿੱਸਾ ਲੈਣਗੇ। ਇਨ੍ਹਾਂ ਸਾਰਿਆਂ ਦੀ ਸੁਰੱਖਿਆ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਬਾਹਰੀ ਜ਼ਿਲ੍ਹਿਆਂ ਦੀ ਪੁਲਿਸ ਨਾਲ ਵੀ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ। (Strict security arrangements )