ਅੰਮ੍ਰਿਤਸਰ: ਕੋਰੋਨਾ ਦੇ ਦੌਰਾਨ ਇਕ ਪਾਸੇ ਸਰਕਾਰ ਡਾਕਟਰਾਂ ਨੂੰ ਫਰੰਟ ਵਾਰੀਅਰ ਦਾ ਖਿਤਾਬ ਦਿੰਦੀ ਹੋਈ ਨਜ਼ਰ ਆਉਂਦੀ ਹੈ।ਉਥੇ ਹੀ ਅੰਮ੍ਰਿਤਸਰ ਵਿਚ ਕੱਚੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦੇ ਦਫ਼ਤਰ ਦੇ ਅੱਗੇ ਧਰਨਾ ਲਗਾਇਆਂ ਹੋਇਆਂ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਕੰਮ ਕਰਦੇ ਹਾਂ ਪਰ ਜਦੋਂ ਕੋਰੋਨਾ ਮਹਾਂਮਾਰੀ ਆਈ ਹੈ ਤਾਂ ਅਸੀਂ ਫਰੰਟ ਲਾਈਨ ਉਤੇ ਕੰਮ ਕਰ ਰਹੇ ਹਨ।ਪ੍ਰਦਰਸ਼ਨਕਾਰੀ ਹਰਜੀਤ ਕੌਰ ਦੀ ਮੰਗ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਦੱਸਿਆ ਹੈ ਕਿ ਉਹ ਧਰਨੇ ਵਿਚ ਆਪਣੇ ਬੱਚੇ ਵੀ ਨਾਲ ਲੈ ਕੇ ਆਏ ਹਾਂ।ਇਸ ਤੋਂ ਇਲਾਵਾ ਕਿਹਾ ਹੈ ਕਿ ਸਰਕਾਰ ਸਾਨੂੰ ਰੈਗੂਲਰ ਨਾ ਕਰਕੇ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਪ੍ਰਦਰਸ਼ਨਕਾਰੀ ਹਰਜੀਤ ਕੌਰ ਨੇ ਮੰਗ ਕੀਤੀ ਹੈ ਕਿ ਸਰਕਾਰ ਪੂਰੇ ਸਟਾਫ ਨੂੰ ਰੈਗੂਲਰ ਕਰੇ ਤਾਂ ਕਿ ਅਸੀਂ ਵੀ ਸੁਰੱਖਿਅਤ ਮਹਿਸੂਸ ਕਰ ਸਕੀਏ।ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਰੈਗੂਲਰ ਕਰਨ ਦੀ ਮੰਗ ਨਾ ਮੰਨੀ ਗਈ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤੇਜ਼ ਕਰਾਂਗੇ।