ਅੰਮ੍ਰਿਤਸਰ: ਦੇਸ਼ ਭਰ ’ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਮਾੜੇ ਅਨਸਰਾਂ ਨੂੰ ਲੈ ਕੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਸੂਬੇ ਚ ਵੀ ਆਜਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਜ਼ਿਲ੍ਹੇ ’ਚ 15 ਅਗਸਤ ਨੂੰ ਲੈ ਕੇ ਸਟੇਟ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਪੁਖਤ ਪ੍ਰਬੰਧ ਕੀਤੇ ਜਾ ਰਹੇ ਹਨ।
ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੱਬਾ ਭਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧ ’ਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋ ਹਰ ਇੱਕ ਅਤਿ ਸੁਰੱਖਿਅਤ ਥਾਵਾਂ ’ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਾੜੀ ਗਤੀਵਿਧੀ ਨੂੰ ਰੋਕੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਚੀਜ਼ ਕਿਧਰੇ ਵੀ ਮਿਲਦੀ ਹੈ ਤਾਂ ਉਸਦੀ ਜਾਣਕਾਰੀ ਉਹ ਪੁਲਿਸ ਨੂੰ ਜਰੂਰ ਦੇਣ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ: ਪੰਜਾਬ ’ਤੇ ਮੰਡਰਾ ਰਿਹੈ ਖ਼ਤਰਾ ! ਜਾਣੋ ਕਿਉਂ...