ਪੰਜਾਬ

punjab

ETV Bharat / state

ਸਟੂਡੈਂਟ ਆਗੂ ਤੇਜ਼ਵੀਰ ਸਿੰਘ ਅਦਾਲਤ 'ਚ ਪੇਸ਼, ਹੈਰੋਇਨ ਬਰਾਮਦਗੀ ਮਾਮਲੇ 'ਚ ਮਿਲਿਆ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ - ਅਕਾਲੀ ਆਗੂ ਹੈਰੋਇਨ ਨਾਲ ਗ੍ਰਿਫਤਾਰ

ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ ਦੇ ਆਗੂ ਕੋਲੋਂ ਫੜੀ ਹੈਰੋਈਨ ਦੇ ਮਾਮਲੇ ਵਿੱਚ ਆਗੂ ਤੇਜ਼ਵੀਰ ਸਿੰਘ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Student leader Tezveer Singh was presented in court
ਸਟੂਡੈਂਟ ਆਗੂ ਤੇਜ਼ਵੀਰ ਸਿੰਘ ਅਦਾਲਤ 'ਚ ਪੇਸ਼, ਹੈਰੋਇਨ ਬਰਾਮਦਗੀ ਮਾਮਲੇ 'ਚ ਮਿਲਿਆ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ

By

Published : Jul 23, 2023, 8:14 PM IST

ਸਟੂਡੈਂਟ ਆਗੂ ਤੇਜ਼ਵੀਰ ਸਿੰਘ ਨੂੰ ਅਦਾਲਤ 'ਚ ਪੇਸ਼ ਕਰਨ ਮਗਰੋਂ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਅੰਮ੍ਰਿਤਸਰ :ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਬਾਅਦ ਦਿਹਾਤੀ ਪੁਲਿਸ ਵਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਤੇਜਬੀਰ ਸਿੰਘ ਸਾਥੀ ਨੂੰ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਵੀ ਹਾਸਿਲ ਹੋਇਆ।

ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ :ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ ਹੈ। ਇਸ ਮਾਮਲੇ 'ਚ ਪੁਲਿਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਵੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦੇ ਰਿਕਾਰਡ 'ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫ਼ਿਲਹਾਲ ਪੁਲਸ ਮੁਸਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਆਪਣੇ ਐੱਸਓਆਈ ਦੇ ਸਾਬਕਾ ਪ੍ਰਧਾਨ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ 1 ਸਾਲ ਪਹਿਲਾਂ ਐੱਸਓਆਈ ਛੱਡ ਦਿੱਤੀ ਗਈ ਹੈ। ਹੁਣ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਜਿਸਨੂੰ ਲੈ ਕੇ ਹੁਣ ਇਕ ਵਾਰ ਫਿਰ ਤੋਂ ਸਿਆਸਤ ਭਖਦੀ ਹੋਏ ਨਜ਼ਰ ਆ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਉਤੇ ਅਤੇ ਉਨ੍ਹਾਂ ਦੇ ਖ਼ਾਸ ਨੇਤਾਵਾਂ ਦੇ ਉੱਤੇ ਨਸ਼ਾ ਵੇਚਣ ਦੇ ਇਲਜਾਮ ਹੁਣ ਦੂਸਰੀਆਂ ਪਾਰਟੀਆ ਨੇ ਵੀ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਵੇਖਣਾ ਹੋਵੇਗਾ ਕਿ ਹੁਣ ਪੁਲਿਸ ਵੱਲੋਂ ਜੋ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ, ਉਸ ਦੌਰਾਨ ਕੀ ਖੁਲਾਸੇ ਹੁੰਦੇ ਹਨ।

ABOUT THE AUTHOR

...view details