ਪੰਜਾਬ

punjab

ETV Bharat / state

ਅੰਮ੍ਰਿਤਸਰ ’ਚ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਸ਼ਹੀਦ ਭਗਤ ਸਿੰਘ

ਕੋਰੋਨਾ ਦੇ ਵਧਦੇ ਸੰਕਟ ਨੂੰ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 30 ਅਪਰੈਲ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ ’ਤੇ ਖ਼ਾਲਸਾ ਕਾਲਜ ਦੇ ਬਾਹਰ ਵਿਦਿਆਰਥੀ ਜਥੇਬੰਦੀਆਂ ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਸਰਕਾਰ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ
ਪੰਜਾਬ ਸਰਕਾਰ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ

By

Published : Apr 8, 2021, 4:56 PM IST

ਅੰਮ੍ਰਿਤਸਰ: ਕੋਰੋਨਾ ਦੇ ਵਧਦੇ ਸੰਕਟ ਨੂੰ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 30 ਅਪਰੈਲ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ ’ਤੇ ਖ਼ਾਲਸਾ ਕਾਲਜ ਦੇ ਬਾਹਰ ਵਿਦਿਆਰਥੀ ਜਥੇਬੰਦੀਆਂ ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਸਰਕਾਰ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ

ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸਕੂਲ ’ਤੇ ਕਾਲਜ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੜ੍ਹਾਈ ਦਾ ਲੱਕ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਅਗਰ ਪੰਜਾਬ ਦੇ ਬੱਚੇ ਪੜ੍ਹਨਗੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਅਨਪੜ੍ਹਤਾ ਦੇ ਰਾਹ ’ਤੇ ਚੱਲਦਾ ਜਾਏਗਾ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿੱਚ ਪੰਜਾਬ ਸਰਕਾਰ ਵਿੱਦਿਅਕ ਅਦਾਰੇ ਬੰਦ ਕਰਕੇ ਲੋਕਾਂ ਨੂੰ ਅਨਪੜ੍ਹ ਰੱਖ ਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕ ਰਹੀ ਹੈ ਅੱਗੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਵਿਚ ਖੇਤੀ ਸੁਧਾਰ ਬਿੱਲਾਂ ਨੂੰ ਪਾਸ ਕਰਨ ਤੋਂ ਬਾਅਦ ਹੁਣ ਕਿਸਾਨ ਕੇਂਦਰ ਨੂੰ ਅਤਿਵਾਦੀ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਰਾਤ ਸਮੇਂ ਕੁੱਟਮਾਰ ਕਰਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ

ਉਨ੍ਹਾਂ ਕਿਹਾ ਕਿ ਜਿਹੜੇ ਰਾਜਾਂ ’ਚ ਚੋਣਾਂ ਹੁੰਦੀਆਂ ਹਨ ਉਸ ਜਗ੍ਹਾ ਕੋਰੋਨਾ ਗਾਇਬ ਹੋ ਜਾਂਦਾ ਹੈ ਅਤੇ ਕੋਰੋਨਾ ਵੀ ਪੰਜਾਬ ਸਰਕਾਰ ਦੇ ਇਸ਼ਾਰਿਆਂ ’ਤੇ ਤਿਉਹਾਰ ਵਾਂਗੂੰ ਸਾਲ ਬਾਅਦ ਹੀ ਆਉਂਦਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ ਵੱਲੋਂ ਲੰਡਨ ’ਚ ਬੰਬ ਸੁੱਟਿਆ ਗਿਆ ਸੀ ਜਿਸ ਦੀ ਅੱਜ 92 ਵੀਂ ਬਰਸੀ ਮੌਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

ABOUT THE AUTHOR

...view details