ਪੰਜਾਬ

punjab

ETV Bharat / state

ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਕੀਤੀ ਬੁਲੰਦ

ਅੰਮ੍ਰਿਤਸਰ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੇਂਟਿੰਗ ਮੁਕਾਬਲਾ (Painting competition) ਕਰਵਾਇਆ ਗਿਆ। ਪੇਂਟਿੰਗ ਮੁਕਾਬਲੇ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸ਼ੁੱਧਤਾ (Environmental purity) ਅਤੇ ਨਸ਼ਿਆਂ ਦੇ ਕੋੜ ਖ਼ਿਲਾਫ਼ ਆਵਾਜ਼ ਚੁੱਕੀ। ਸਮਾਜ ਸੇਵੀ ਸੰਸਥਾ ਦੇ ਮੈਂਬਰ ਵਿਦਿਆਰਥੀਆਂ ਦੀ ਪੇਂਟਿੰਗ ਅਤੇ ਗੰਭੀਰ ਮੁੱਦਿਆਂ ਵੱਲ ਸੰਜੀਦਗੀ ਨੂੰ ਵੇਖ ਕੇ ਹੈਰਾਨ ਹੋਏ।

Students raised their voice against drugs in Amritsar
ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਕੀਤੀ ਬੁਲੰਦ

By

Published : Sep 10, 2022, 3:55 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ (Awareness against drugs) ਕਰਨ ਲਈ ਪੇਂਟਿਗਾਂ ਬਣਾਈਆਂ ਹਨ। ਸਮਾਜ ਸੇਵੀ ਸੰਸਥਾ ਵੱਲੋਂ ਪੇਂਟਿੰਗ ਕੰਪੀਟੀਸ਼ਨ (Painting competition) ਕਰਵਾਇਆ ਗਿਆ ਜਿਸ ਵਿੱਚ ਛੋਟੇ ਛੋਟੇ ਬੱਚਿਆਂ ਵੱਲੋਂ ਹੈਰਾਨੀਜਨਕ ਪੇਂਟਿੰਗਾਂ ਕੀਤੀਆਂ ਗਈਆਂ ਜਿਸ ਵਿੱਚ ਜ਼ਿਆਦਾਤਰ ਬੱਚਿਆਂ ਵੱਲੋਂ ਨਸ਼ੇ ਦੇ ਮੁੱਦੇ ਉੱਤੇ ਪੇਂਟਿੰਗਾਂ ਬਣਾਈਆਂ ਗਈਆਂ। ਵਿਦਿਆਰਥੀਆਂ ਦੀ ਸ਼ਾਨਦਾਰ ਪੇਂਟਿੰਗ ਨੂੰ ਵੇਖ ਕੇ ਖ਼ੁਦ ਸਮਾਜ ਸੇਵੀ ਸੰਸਥਾਵਾਂ ਭਾਵੁਕ ਨਜ਼ਰ ਆ ਰਹੀਆਂ ਸਨ।ਪੇਟਿੰਗ ਬਣਾ ਰਹੇ ਵਿਦਿਆਰਤਈਆਂ ਨੇ ਕਿਹਾ ਕੁ ਉਨ੍ਹਾਂ ਨਸ਼ੇ ਦੇ ਕੌੜ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਇਹ ਪੈਂਟਿੰਗਾਂ ਤਿਆਰ ਕੀਤੀਆਂ ਹਨ।

ਪੇਟਿੰਗ ਮੁਕਾਬਲਿਆਂ (Painting competition) ਵਿੱਚ ਭਾਗ ਲੈ ਰਹੀਆਂ ਵਿਦਿਆਰਥਣਾਂ ਕਿਹਾ ਕਿ ਕੁਝ ਨੌਜਵਾਨ ਗੁੰਮਰਾਹ ਹੋਕੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਨਾਲ਼ ਹੀ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਰੋਜ਼ਗਾਰ ਦੀ ਕਮੀ ਅਤੇ ਨਸ਼ੇ ਦੇ ਵੱਧ ਰਹੇ ਪ੍ਰਭਾਵ ਕਾਰਨ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ ਦਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਭਾਵੇਂ ਨਸ਼ੇ ਉੱਤੇ ਠਲ ਪਾਉਣ ਦੇ ਲਗਾਤਾਰ ਦਾਅਵੇ ਕਰ ਰਹੀ ਹੈ ਪਰ ਫਿਰ ਵੀ ਜਵਾਨੀ ਨਸ਼ੇ ਵਿੱਚ ਗਲਤਾਨ ਹੋ ਰਹੀ ਅਤੇ ਇਸ ਲਈ ਸਰਕਾਰ ਨੂੰ ਨਸ਼ੇ ਦੇ ਖਾਤਮੇ ਲਈ ਕਰੜੇ ਫੈਸਲੇ ਲੈਣੇ ਚਾਹੀਦੇ ਹਨ।

ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਕੀਤੀ ਬੁਲੰਦ

ਇਹ ਵੀ ਪੜ੍ਹੋ:ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, SHO ਉੱਤੇ ਲਗਾਏ ਇਲਜ਼ਾਮ

ਸਮਾਜ ਸੇਵੀ ਸੰਸਥਾ ਦੇ ਆਗੂ ਅਤੇ ਮਿਸ਼ਨਰੀ ਐਜੂਕੇਸ਼ਨ ਸੋਸਾਇਟੀ (Missionary Education Society) ਦੇ ਪ੍ਰਧਾਨ ਡਾਕਟਰ ਜੋਗਿੰਦਰ ਸਿੰਘ ਬੱਚਿਆਂ ਵੱਲੋਂ ਬਣਾਈਆਂ ਪੇਟਿੰਗਾਂ ਨੂੰ ਵੇਖ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਵਾਤਾਵਰਣ ਦੀ ਸ਼ੁੱਧਤਾ ਅਤੇ ਨਸ਼ੇ ਦੇ ਮੁੱਦੇ ਨੂੰ ਲੈਕੇ ਗੰਭੀਰ ਹਨ। ਉਨ੍ਹਾਂ ਅੱਗੇ ਕਿਹਾ ਕਿ ਬੱਚੇ ਸੰਜੀਦਾ ਮੁੱਦਿਆਂ ਨੂੰ ਲੈਕੇ ਚਿੰਤਤ ਹਨ ਇਸ ਨਾਲ਼ ਤਸੱਲੀ ਮਿਲਦੀ ਹੈ ਕਿ ਪੰਜਾਬ ਦਾ ਆਉਣ ਵਾਲਾ ਭਵਿੱਖ ਸੁਨਹਿਰੀ ਹੋ ਸਕਦਾ ਹੈ।

ABOUT THE AUTHOR

...view details