ਪੰਜਾਬ

punjab

ETV Bharat / state

Candle March : ਪੀਯੂ 'ਚ ਵਿਦਿਆਰਥਣ ਦੇ ਮੌਤ, ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ - Death of student in Guru Nanak Dev University

Death of student in PU Chandigarh : ਪਟਿਆਲਾ ਯੂਨੀਵਰਸਿਟੀ ਵਿੱਚ ਵਿਦਿਆਰਥੀ ਦੀ ਮੌਤ ਤੋਂ ਬਾਅਦ ਅੰਮ੍ਰਿਤਸਰ ਗੁਰੂ ਨਾਨਕ (Candle March) ਦੇਵ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਕੈਂਡਲ ਮਾਰਚ ਕੱਢਿਆ ਹੈ।

Death of student in PU Chandigarh
Candel March : ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ

By ETV Bharat Punjabi Team

Published : Sep 14, 2023, 10:47 PM IST

ਕੈਂਡਲ ਮਾਰਚ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ।

ਅੰਮ੍ਰਿਤਸਰ :ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਭੇਦ ਭਰੇ ਹਾਲਾਤਾਂ ਵਿੱਚ ਬਠਿੰਡਾ ਦੀ ਰਹਿਣ ਵਾਲੀ ਲੜਕੀ ਦੀ ਮੌਤ ਤੋਂ ਬਾਅਦ, ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਚ ਮਾਹੌਲ ਗਿਆ ਹੈ। ਉਸ ਦੇ ਚੱਲਦੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮ੍ਰਿਤਕ ਵਿਦਿਆਰਥੀ ਦੀ ਆਤਮਾ ਦੀ ਸ਼ਾਂਤੀ ਦੇ ਲਈ ਮਾਰਚ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਕਈ ਯੂਨੀਵਰਸਿਟੀ ਦੇ ਵਿੱਚ ਵੱਖੋ-ਵੱਖ ਤਰੀਕੇ ਦੇ ਨਾਲ ਸ਼ੋਸ਼ਣ ਹੁੰਦਾ ਆ ਰਿਹਾ ਹੈ ਅਤੇ ਇਸ ਨੂੰ ਰੋਕਣਾ ਬਹੁਤ ਹੀ ਜ਼ਰੂਰੀ ਹੈ।

ਵਿਦਿਆਰਥਣ ਦੀ ਹੋਈ ਸੀ ਮੌਤ :ਉਨ੍ਹਾਂ ਕਿਹਾ ਕਿ ਸਟੂਡੈਂਟ ਦੇ ਨਾਲ ਸਿੱਖ ਸਟੂਡੈਂਟ ਫੈਡਰੇਸ਼ਨ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਜੋ ਪਟਿਆਲਾ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀ ਦੀ ਮੌਤ ਹੋਈ ਹੈ, ਜਿਸਦਾ ਕਿ ਕਾਰਨ ਹੈ ਕਿ ਉਸਨੂੰ ਪ੍ਰੋਫੈਸਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਹੁਣ ਉਸ ਵਿਦਿਆਰਥੀ ਨੂੰ ਇਨਸਾਫ਼ ਦਵਾਉਣ ਲਈ ਸਿੱਖ ਸਟੂਡੈਂਟ ਫੈਡਰੇਸ਼ਨ ਹਰ ਸੰਭਵ ਕੋਸ਼ਿਸ਼ ਕਰੇਗੀ ਵਿਦਿਆਰਥੀਆਂ ਨੇ ਪੱਤਰਕਾਰਾਂ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਦੀ ਹੋਈ ਮੌਤ ਦਾ ਕਾਰਨ ਪਟਿਆਲਾ ਯੂਨੀਵਰਸਿਟੀ ਅਥਾਰਟੀ ਹੀ ਹੈ। ਇਨਸਾਫ ਨਾ ਮਿਲਿਆ ਤਾਂ ਹਰ ਯੂਨੀਵਰਸਿਟੀ ਦੇ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਸਕਦੇ ਹਨ।



ਜ਼ਿਕਰਯੋਗ ਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੜਾਈ ਕਰ ਰਹੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ, ਉਥੇ ਹੀ ਕਈ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀਆਂ ਵਲੋਂ ਧਰਨਾ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਲਜ਼ਾਮ ਲਗਾਏ ਹਨ ਕਿ ਪ੍ਰੋਫੈਸਰ ਵਿਦਿਆਰਥਣ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦਾ ਸੀ। ਦੂਸਰੇ ਪਾਸੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਵਿਦਿਆਰਥੀਆਂ ਵਲੋਂ ਮ੍ਰਿਤਕ ਵਿਦਿਆਰਥੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਂਡਲ ਮਾਰਚ ਕੱਢਿਆ ਗਿਆ ਅਤੇ ਉਹਨਾਂ ਕਿਹਾ ਕਿ ਅਗਰ ਮ੍ਰਿਤਕ ਵਿਦਿਆਰਥੀ ਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਵੀ ਧਰਨੇ ਪ੍ਰਦਰਸ਼ਨ ਕਰਾਂਗੇ।

ABOUT THE AUTHOR

...view details