ਅੰਮ੍ਰਿਤਸਰ: ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਥਾਣਾ ਅਜਨਾਲਾ ਵਿਖੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ, ਸਵਰਾਜ ਸਪੋਰਟਸ ਕਲੱਬ ਅਤੇ ਕੀਰਤਨ ਦਰਬਾਰ ਸੁਸਾਇਟੀ ਦੇ ਆਗੂਆਂ ਵੱਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਡੀ.ਐੱਸ.ਪੀ ਅਜਨਾਲਾ ਸ੍ਰੀ ਵਿਪਨ ਕੁਮਾਰ, ਸੁਸਾਇਟੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ ਅਤੇ ਕਲੱਬ ਪ੍ਰਧਾਨ ਮੰਗਲ ਸਿੰਘ ਨਿੱਝਰ ਵੱਲੋਂ ਥਾਣੇ 'ਚ ਤਾਇਨਾਤ ਮਹਿਲਾ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੂੰ ਉਨ੍ਹਾਂ ਦੁਆਰਾ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਲਈ 'ਧੀ ਪੰਜਾਬ ਦੀ' ਐਵਾਰਡ ਨਾਲ ਨਿਵਾਜਦਿਆਂ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਮਹਿਲਾ ਦਿਵਸ ਮੌਕੇ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾਂ ਨੂੰ 'ਧੀ ਪੰਜਾਬ ਦੀ' ਐਵਾਰਡ ਨਾਲ ਕੀਤਾ ਸਨਮਾਨਤ
ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਥਾਣਾ ਅਜਨਾਲਾ ਵਿਖੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ, ਸਵਰਾਜ ਸਪੋਰਟਸ ਕਲੱਬ ਅਤੇ ਕੀਰਤਨ ਦਰਬਾਰ ਸੁਸਾਇਟੀ ਦੇ ਆਗੂਆਂ ਵੱਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਡੀ.ਐੱਸ.ਪੀ ਅਜਨਾਲਾ ਸ੍ਰੀ ਵਿਪਨ ਕੁਮਾਰ, ਸੁਸਾਇਟੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ ਅਤੇ ਕਲੱਬ ਪ੍ਰਧਾਨ ਮੰਗਲ ਸਿੰਘ ਨਿੱਝਰ ਵੱਲੋਂ ਥਾਣੇ 'ਚ ਤਾਇਨਾਤ ਮਹਿਲਾ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੂੰ ਉਨ੍ਹਾਂ ਦੁਆਰਾ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਲਈ 'ਧੀ ਪੰਜਾਬ ਦੀ' ਐਵਾਰਡ ਨਾਲ ਨਿਵਾਜਦਿਆਂ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਸ੍ਰੀ ਵਿਪਨ ਕੁਮਾਰ ਨੇ ਕਿਹਾ ਕਿ ਕੌਮਾਂਤਰੀ ਪੱਧਰ ਤੇ ਹਰ ਸਾਲ 8 ਮਾਰਚ ਨੂੰ ਔਰਤਾਂ ਪ੍ਰਤੀ ਮਾਣ ਸਨਮਾਨ, ਪ੍ਰਸੰਸਾ, ਪਿਆਰ ਅਤੇ ਉਨਾਂ ਦੀਆਂ ਉਪਲੱਭਦੀਆਂ ਨੂੰ ਵਿਅਕਤ ਕਰਨ ਲਈ ਮਹਿਲਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਅਤੇ ਪੁਰਸ਼ਾਂ ਦਾ ਬਰਾਬਰ ਮਹੱਤਵ ਹੈ ਕਿਉਂਕਿ ਔਰਤਾਂ ਵੀ ਮਰਦਾਂ ਦੇ ਬਰਾਬਰ ਹਰ ਕੰਮ ਵਿੱਚ ਅੱਗੇ ਵੱਧ ਰਹੀਆਂ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ ਅਤੇ ਮੰਗਲ ਸਿੰਘ ਨਿੱਝਰ ਨੇ ਕਿਹਾ ਕਿ ਸਾਨੂੰ ਸਬ ਇੰਸਪੈਕਟਰ ਰਮਨਦੀਪ ਕੌਰ ਸਮੇਤ ਦੇਸ਼ ਦੀਆਂ ਅਜਿਹੀਆਂ ਧੀਆਂ 'ਤੇ ਮਾਣ ਹੈ ਜੋ ਉੱਚ ਸਿੱਖਿਆ ਪ੍ਰਾਪਤ ਕਰਕੇ ਅਜਿਹੇ ਅਹੁਦਿਆਂ ਤੇ ਪਹੁੰਚ ਕੇ ਸਮਾਜ ਦੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਬ ਇੰਸਪੈਕਟਰ ਰਮਨਦੀਪ ਕੌਰ ਵੱਲੋਂ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਆਪਣੀ ਡਿਊਟੀ ਦੇ ਨਾਲ ਨਾਲ ਸਮਾਜ ਸੇਵਾ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਆਖਰ ਵਿੱਚ ਸਬ ਇੰਸਪੈਕਟਰ ਰਮਨਦੀਪ ਕੌਰ ਬਦੇਸ਼ਾਂ ਵੱਲੋਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਖ਼ਾਸਕਰ ਮਹਿਲਾਵਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਤੱਤਪਰ ਰਹੇਗੀ। ਇਸ ਮੌਕੇ ਐਸ.ਐਚ.ਓ ਅਜਨਾਲਾ ਇੰਸਪੈਕਟਰ ਮੋਹਿਤ ਕੁਮਾਰ, ਰੀਡਰ ਸਬ ਇੰਸਪੈਕਟਰ ਕੁਲਵਿੰਦਰ ਸਿੰਘ, ਏ.ਐੱਸ.ਆਈ ਬਲਜੀਤ ਸਿੰਘ, ਏ.ਐੱਸ.ਆਈ ਜਸਬੀਰ ਸਿੰਘ, ਮੁਨਸ਼ੀ ਹਰਿੰਦਰ ਸਿੰਘ, ਹੌਲਦਾਰ ਹਰਸੰਗੀਤ ਸਿੰਘ, ਜੁਗਰਾਜ ਸਿੰਘ ਰਿਆੜ, ਮਲਕੀਅਤ ਸਿੰਘ ਭੰਗੂ, ਜੁਗਰਾਜ ਸਿੰਘ, ਤਰਵਿੰਦਰ ਸਿੰਘ ਰਿੰਕੂ ਅਤੇ ਪਾਲੀ ਅਜਨਾਲਾ ਸਮੇਤ ਹੋਰ ਹਾਜ਼ਰ ਸਨ।