ਪੰਜਾਬ

punjab

ETV Bharat / state

ਅੰਮ੍ਰਿਤਸਰ ਖ਼ੁਦਕੁਸ਼ੀ ਮਾਮਲੇ 'ਚ ਸਬ ਇੰਸਪੈਕਟਰ ਸੰਦੀਪ ਕੌਰ ਗ੍ਰਿਫ਼ਤਾਰ

ਸੁਨਿਆਰੇ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਦੇ ਖ਼ੁਦਕੁਸ਼ੀ ਮਾਮਲੇ 'ਚ ਲੰਮੇ ਸਮੇਂ ਤੋਂ ਫ਼ਰਾਰ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੰਦੀਪ ਨੂੰ ਹਰਗੋਬਿੰਦਪੁਰ ਨੇੜਲੇ ਪਿੰਡ ਧੀਰੋਵਾਲ ਬੇਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਬ ਇੰਸਪੈਕਟਰ ਸੰਦੀਪ ਕੌਰ ਗ੍ਰਿਫ਼ਤਾਰ
ਸਬ ਇੰਸਪੈਕਟਰ ਸੰਦੀਪ ਕੌਰ ਗ੍ਰਿਫ਼ਤਾਰ

By

Published : Oct 22, 2020, 5:21 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਨਵਾਂ ਪਿੰਡ ਦੇ ਵਾਸੀ ਸੁਨਿਆਰੇ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਦੇ ਖ਼ੁਦਕੁਸ਼ੀ ਮਾਮਲੇ 'ਚ ਲੰਮੇ ਸਮੇਂ ਤੋਂ ਫਰਾਰ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੰਦੀਪ ਨੂੰ ਹਰਗੋਬਿੰਦਪੁਰ ਨੇੜਲੇ ਪਿੰਡ ਧੀਰੋਵਾਲ ਬੇਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਦੀਪ ਨੂੰ ਪਨਾਹ ਦੇਣ ਦੇ ਦੋਸ਼ 'ਚ ਉਸ ਦੇ 2 ਮਮੇਰੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਗਹਿਣਿਆਂ ਦੇ ਕਾਰੋਬਾਰੀ ਵਿਕਰਮਜੀਤ ਸਿੰਘ ਨੇ ਇੱਕ ਨਿੱਜੀ ਹੋਟਲ 'ਚ ਜ਼ਹਿਰ ਖਾ ਖ਼ੁਦਕੁਸ਼ੀ ਕੀਤੀ ਸੀ ਅਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਇਆ ਸੀ ਅਤੇ ਸੁਸਾਇਡ ਨੋਟ 'ਚ ਵੀ ਸਬ-ਇੰਸਪੈਕਟਰ ਸੰਦੀਪ ਕੌਰ ਦਾ ਨਾਂਅ ਲਿਆ ਸੀ, ਜਿਸ 'ਚ ਕਿਹਾ ਗਿਆ ਸੀ ਕਿ ਉਹ ਉਸ ਤੋਂ ਤੰਗ ਆ ਖ਼ੁਦਕੁਸ਼ੀ ਕਰ ਰਿਹਾ ਹੈ।

ਸਬ-ਇੰਸਪੈਕਟਰ ਸੰਦੀਪ ਵਿਕਰਮ ਨੂੰ ਬਲੈਕਮੇਲ ਕਰਦੀ ਸੀ ਅਤੇ ਉਸ ਤੋਂ 18-19 ਲੱਖ ਰੁਪਏ ਵੀ ਵਸੂਲ ਚੁੱਕੀ ਸੀ ਜਿਸ ਤੋਂ ਤੰਗ ਆ ਸੰਦੀਪ ਨੇ ਇਹ ਕਦਮ ਚੁੱਕਿਆ ਅਤੇ ਪਤੀ ਦੀ ਮੌਤ ਤੋਂ ਇੱਕ ਦਿਨ ਬਾਅਦ ਹੀ ਵਿਕਰਮ ਦੀ ਪਤਨੀ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ।

ਆਪਣੇ ਮਾਪਿਆਂ ਨੂੰ ਇਨਸਾਫ ਦਵਾਉਣ ਲਈ ਵਿਕਰਮ ਦੀ ਧੀ ਲਗਾਤਾਰ ਜੱਦੋ-ਜਹਿਦ ਕਰ ਰਹੀ ਸੀ ਅਤੇ ਮੁੱਖ ਮੰਤਰੀ ਕੈਪਟਨ ਨੇ ਵੀ ਜਲਦ ਮਾਮਲਾ ਸੁਲਝਾਉਣ ਦਾ ਭਰੋਸਾ ਦਵਾਇਆ ਸੀ।

ਲੰਮੇ ਸਮੇਂ ਤੋਂ ਮਾਮਲੇ ਦੀ ਕਾਰਵਾਈ ਕਰਦਿਆਂ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ ਹੈ ਅਤੇ ਅਖੀਰ ਪੁਲਿਸ ਨਾਲ ਲੁਕਣ-ਮੀਚੀ ਖੇਡ ਰਹੀ ਸੰਦੀਪ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ABOUT THE AUTHOR

...view details