ਪੰਜਾਬ

punjab

ETV Bharat / state

Suicide:ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ - Suicide

ਅੰਮ੍ਰਿਤਸਰ ਦੇ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕਾ ਨਵਾਂ ਕੋਟ ਵਿਚ ਇਕ ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ (Suicide)ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਮਾਂ ਨੇ ਕਿਹਾ ਹੈ ਕਿ ਮੇਰੀ ਧੀ ਦੀ ਹਰ ਰੋਜ਼ ਕੁੱਟਮਾਰ (Assault) ਕੀਤੀ ਜਾਂਦੀ ਸੀ ਜਿਸ ਕਾਰਨ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ।

Suicide:ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Suicide:ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

By

Published : Jun 3, 2021, 6:07 PM IST

ਅੰਮ੍ਰਿਤਸਰ: ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕਾ ਨਵਾਂ ਕੋਟ ਵਿਚ ਇਕ ਵਿਆਹੁਤਾ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ (Suicide) ਕਰ ਲਈ ਹੈ।ਦੱਸਿਆ ਜਾ ਰਿਹਾ ਹੈ ਕਿ ਮਹਿਲਾ ਆਪਣੇ ਪਤੀ ਵੱਲੋਂ ਕੀਤੀ ਜਾਂਦੀ ਕੁੱਟਮਾਰ (Assault)ਤੋਂ ਬਹੁਤ ਪਰੇਸ਼ਾਨ ਸੀ।ਇਸ ਮੌਕੇ ਮ੍ਰਿਤਕ ਦੀ ਮਾਂ ਨੇ ਦੱਸਿਆ ਹੈ ਕਿ ਕੁੜੀ ਦੀ ਹਰ ਰੋਜ਼ ਘਰ ਵਿਚ ਉਸਦਾ ਪਤੀ ਕੁੱਟਮਾਰ ਕਰਦਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਧੀ ਕੁੱਟਮਾਰ ਕਾਰਨ ਬਹੁਤ ਪਰੇਸ਼ਾਨ ਰਹਿੰਦੀ ਸੀ ਜਿਸ ਕਰਕੇ ਉਸਨੇ ਖੁਦਕੁਸ਼ੀ (Suicide) ਕੀਤੀ ਹੈ।

Suicide:ਵਿਆਹੁਤਾ ਮਹਿਲਾ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮ੍ਰਿਤਕ ਦੀ ਮਾਂ ਨੇ ਪੁਲਿਸ ਪ੍ਰਸ਼ਾਸਨ(Police administration)ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਉਸ ਨੇ ਕਿਹਾ ਹੈ ਕਿ ਇਸ ਗੱਲ ਦੇ ਮਹੱਲੇ ਨਿਵਾਸੀ ਗਵਾਹ ਹਨ ਕਿ ਮੇਰੀ ਧੀ ਦੀ ਕੁੱਟਮਾਰ ਕਰਕੇ ਉਸਨੂੰ ਘਰੋਂ ਬਾਹਰ ਕੱਢ ਦਿੰਦੇ ਸਨ।

ਇਸ ਮੌਕੇ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨੇਹਾ ਨਾਮ ਦੀ ਵਿਆਹੁਤਾ ਨੇ ਆਪਣੇ ਪਤੀ ਦੀ ਕੁੱਟਮਾਰ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:Corona Warriors: ਕੋਰੋਨਾ ਯੋਧਿਆਂ ਨੂੰ ਫਾਰਗ ਕਰਨ 'ਤੇ 'ਆਪ' ਦਾ ਸਰਕਾਰ 'ਤੇ ਨਿਸ਼ਾਨਾ

ABOUT THE AUTHOR

...view details