ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਮੁਲਾਜ਼ਮ ਵੱਲੋਂ ਆਪਣੀ ਪੱਗ ਪੱਖੇ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਦੂਜੇ ਮੁਲਾਜ਼ਮਾਂ ਨੇ ਮੌਕੇ 'ਤੇ ਵੇਖ ਕੇ ਰੋਕ ਲਿਆ।
ਮੇਜਰ ਸਿੰਘ ਨਾਮ ਦਾ ਇਹ ਵਿਅਕਤੀ ਪਿਛਲੇ 9 ਸਾਲ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਦਰ ਕੰਮ ਕਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਪਿਛਲੇ ਕਾਫ਼ੀ ਮਹੀਨੇ ਤੋਂ ਯੂਨੀਵਰਸਿਟੀ ਦੇ ਵੱਡੇ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੇਜਰ ਸਿੰਘ ਨੇ ਯੂਨੀਵਰਸਿਟੀ 'ਤੇ ਕੇਸ ਕੀਤਾ ਹੋਇਆ ਸੀ ਜੋ ਅਦਾਲਤ ਵਿੱਚ ਚੱਲ ਰਿਹਾ ਹੈ।