ਅੰਮ੍ਰਿਤਸਰ: ਪੂਰੇ ਦੇਸ਼ ਵਿੱਚ 71ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਹੈ। ਅੰਮ੍ਰਿਤਸਰ ਵਿਖੇ ਵੀ ਜ਼ਿਲ੍ਹਾ ਪੱਧਰ ਸਮਗਾਮ ਕਰਵਾਇਆ ਗਿਆ।ਸਮਾਗਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਅਦਾ ਕੀਤੀ ਗਈ ।
ਸਰਕਾਰੀਆ ਨੇ ਅੰਮ੍ਰਿਤਸਰ ਵਿੱਚ ਗਣੰਤਤਰ ਦਿਵਸ ਮੌਕੇ ਲਹਿਰਾਇਆ ਝੰਡਾ - 71th republic day
ਅੰਮ੍ਰਿਤਸਰ ਵਿੱਚ ਮਨਾਇਆ ਗਿਆ 71ਵਾਂ ਗਣਤੰਤਰ ਦਿਹਾੜਾ। ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਤਿੰਰਗਾ। ਇਸ ਸਮਾਗਮ ਵਿੱਚ ਸਕੂਲੀ ਬੱਚਿਆਂ ਵਲੌਂ ਪੀਟ ਸ਼ੋਅ, ਗਿੱਧਾ ਭਗੜਾ ਦੀਆਂ ਪੇਸ਼ਕਾਰੀਆਂ ਵੀ ਦੇਖਣ ਨੂੰ ਮਿਲੀਆਂ। ਸਮਗਾਮ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
ਇਸ ਸਮਾਗਗਮ ਵਿੱਚ ਕੈਬਿਨੇਟ ਮੰਤਰੀ ਸਰਕਾਰੀਆ ਨੇ ਪ੍ਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸ ਤੋਂ ਸਲਾਮੀ ਲਈ। ਇਸ ਮਾਗਮ ਵਿੱਚ ਬੋਲਦੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ 71ਵੇਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਖਿਆ ਕਿ ਅੱਜ ਅਸੀਂ ਸਾਰੇ ਉਨ੍ਹਾਂ ਮਹਾਨ ਲੋਕਾਂ ਵਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਸਮਾਗਮ ਵਿੱਚ ਸਕੂਲੀ ਬੱਚਿਆਂ ਵਲੌਂ ਪੀਟ ਸ਼ੋਅ, ਗਿੱਧਾ ਭਗੜਾ ਦੀਆਂ ਪੇਸ਼ਕਾਰੀਆਂ ਵੀ ਦੇਖਣ ਨੂੰ ਮਿਲੀਆਂ। ਸਮਗਾਮ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।ਮਾਰਚ ਪਾਸ ਵਿੱਚ ਪੰਜਾਬ ਪੁਲਿਸ, ਪੰਜਾਬ ਹਾਊਸ ਗਾਰਡ, ਐੱਨ.ਸੀ.ਸੀ ਅਤੇ ਸਕਾਉਟ ਐਂਡ ਗਾਰਡ ਦੀਆਂ ਟੁਕੜੀਆਂ ਸ਼ਾਮਲ ਸਨ।ਇਸ ਸਾਰੇ ਸਮਾਗਮ ਦੀ ਦੇਖ ਰੇਖ ਜ਼ਿਲ੍ਹੇ ਦੇ ਡੀ.ਸੀ. ਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਵਲੋਂ ਕੀਤੀ ਗਈ।