ਅਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਨਿਕੰਮੀ ਸਰਕਾਰ ਕਰਾਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੂਜੇ ਸਨ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ।
ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਵੀ ਸੁਖਬੀਰ ਬਾਦਲ ਨੇ ਕੀਤੀ ਸਿਆਸਤ ! - ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
![ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਵੀ ਸੁਖਬੀਰ ਬਾਦਲ ਨੇ ਕੀਤੀ ਸਿਆਸਤ !](https://etvbharatimages.akamaized.net/etvbharat/prod-images/768-512-4898304-thumbnail-3x2-badal.jpg)
ਸੁਖਬੀਰ ਬਾਦਲ ਨੇ ਕਿਹਾ ਕਿ ਦਾਖ਼ਾ ਦੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਕਾਂਗਰਸ ਵਲੋਂ ਲੱਖ ਯਤਨ ਕੀਤੇ ਗਏ। ਲੋਕਾਂ ਨੂੰ ਡਰਾਇਆ ਧਮਕਾਇਆ ਗਿਆ ਪਰ ਫਿਰ ਵੀ ਅਕਾਲੀ ਦਲ ਦੀ ਉਥੇ ਜਿੱਤ ਹੋਈ ਹੈ। ਬਾਦਲ ਨੇ ਕਿਹਾ ਕਿ ਕੈਪਟਨ ਦੀ ਕਾਗਰ ਸਰਕਾਰ ਪੰਜਾਬ ਵਿੱਚ ਹਰ ਮੁੱਦੇ 'ਤੇ ਫੇਲ ਸਾਬਤ ਹੋਈ ਹੈ। ਇਸ ਨਾਲ ਦੀ ਨਿਕੰਮੀ ਸਰਕਾਰ ਉਨ੍ਹਾਂ ਨੇ ਅੱਜ ਤਕ ਨਹੀ ਦੇਖੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ 'ਚ ਕੋਈ ਕੰਮ ਨਹੀਂ ਕੀਤਾ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੰਜਾਬ ਸਰਕਾਰ ਪੂਰਾ ਕਰੇ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ਭੁਗਤਾਨ ਕਰਨਾ ਚਾਹਿਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੀਰਥ ਯਾਤਰਾ ਸਕੀਮ ਨੂੰ ਮੁੜ ਸ਼ੁਰੂ ਕਰੇ। ਉਨ੍ਹਾਂ ਨੇ ਕਿਹਾ ਕਿ ਸਾਂਝੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਹੋਵੇ ਅਤੇ ਧਾਰਮਿਕ ਸਮਾਗਮਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅਗਵਾਈ ਕਰਦੀ ਹੈ।