ਪੰਜਾਬ

punjab

ETV Bharat / state

ਬੋਨੀ ਅਜਨਾਲਾ ਦੇ ਨਾਲ ਕੋਈ ਮੀਟਿੰਗ ਨਹੀਂ ਹੋਈ: ਸੁਖਬੀਰ ਸਿੰਘ ਬਾਦਲ - caiptan amrinder singh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆ ਕਈ ਸਿਆਸੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ।

sukhbir-badal-attack-on-opposition
ਬਾਦਲ ਸਾਬ ਦੀਆਂ ਖਰੀਆਂ ਤੇ ਖੋਟੀਆਂ...

By

Published : Feb 8, 2020, 9:47 PM IST


ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆ ਕਈ ਸਿਆਸੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ।

ਸੁਖਬੀਰ ਬਾਦਲ ਨੇ ਅਕਾਲੀ ਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਪੁੱਤਰ ਤੇ ਸਾਬਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਬੋਨੀ ਅਜਨਾਲਾ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਫਿਲਹਾਲ ਇਨਕਾਰ ਕੀਤਾ ਹੈ।

ਸੁਖਬਰੀ ਬਾਦਲ ਦੇ ਆਪਣਿਆਂ ਸਮੇਤ ਵਿਰੋਧੀਆਂ 'ਤੇ ਵਾਰ

ਇਸੇ ਨਾਲ ਹੀ ਸੁਖਬੀਰ ਬਾਦਲ 'ਤੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਵੀ ਤੰਜੀਆਂ ਲਹਿਜੇ ਨਾਲ ਘੇਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦਾ ਕੋਈ ਖਿਆਲ ਨਹੀਂ ਹੈ।

ਸੁਖਬਰੀ ਬਾਦਲ ਦੇ ਆਪਣਿਆਂ ਸਮੇਤ ਵਿਰੋਧੀਆਂ 'ਤੇ ਵਾਰ

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ ਜੇਲ੍ਹਾਂ ਦੀਆ ਸੁਰੱਖਿਆ ਦੇ ਮੁੱਦੇ 'ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਆਪਣੇ ਨਿਸ਼ਾਨੇ 'ਤੇ ਲਿਆ ਹੈ।

ਸੁਖਬਰੀ ਬਾਦਲ ਦੇ ਆਪਣਿਆਂ ਸਮੇਤ ਵਿਰੋਧੀਆਂ 'ਤੇ ਵਾਰ

ਅਕਾਲੀ ਦਲ ਵਲੋਂ ਜ਼ਿਲ੍ਹਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਰੈਲੀਆ ਪੰਜਾਬ ਦੇ ਸਿਆਸੀ ਰੁਖ ਨੂੰ ਤਬਦੀਲ ਕਰ ਦੇਣ ਗਈਆਂ।

ABOUT THE AUTHOR

...view details