ਅੰਮ੍ਰਿਤਸਰ: ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦਾ ਅਰਥ ਹੈ ਕਿ ਲੋਕਾਂ ਲਈ ਕਾਨੂੰਨ ਬਣਾਏ ਜਾਣ ਅਤੇ ਜੇਕਰ ਕਾਨੂੰਨ ਲੋਕਾਂ ਨੂੰ ਹੀ ਪਸੰਦ ਨਹੀਂ ਤਾਂ ਕਾਨੂੰਨ ਲਾਗੂ ਰੱਖਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਹੁੰਦੇ ਤਾਂ ਉਹ ਕਦੇ ਵੀ ਅਜਿਹੇ ਕਾਨੂੰਨ ਨਹੀਂ ਬਣਾਉਂਦੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਖ਼ੁਦ ਪੰਜਾਬ ਵਿੱਚ ਕਿਸਾਨਾਂ ਦੀ ਸਭ ਤੋਂ ਵੱਡੀ ਪਾਰਟੀ ਹੈ। ਸਾਰੇ ਹਿੰਦੂ ਅਤੇ ਮੁਸਲਿਮ ਸਿੱਖ ਇਸਾਈ ਅਕਾਲੀ ਦਲ ’ਚ ਸ਼ਾਮਲ ਹਨ। ਇਸ ਕਿਸਾਨ ਅੰਦੋਲਨ ਵਿੱਚ ਸਾਡੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦਾ ਸਮਰਥਨ ਕਰਦੀ ਹੈ।
ਅਕਾਲੀ ਦਲ ਦੇ 100 ਸਾਲ ਪੂਰੇ ਹੋਣ ’ਤੇ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ - ਦਰਬਾਰ ਸਾਹਿਬ
ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦਾ ਅਰਥ ਹੈ ਕਿ ਲੋਕਾਂ ਲਈ ਕਾਨੂੰਨ ਬਣਾਏ ਜਾਣ ਅਤੇ ਜੇਕਰ ਕਾਨੂੰਨ ਲੋਕਾਂ ਨੂੰ ਹੀ ਪਸੰਦ ਨਹੀਂ ਤਾਂ ਕਾਨੂੰਨ ਲਾਗੂ ਰੱਖਣ ਦੀ ਕੋਈ ਜ਼ਰੂਰਤ ਨਹੀਂ ਹੈ।
ਤਸਵੀਰ
ਅਕਾਲੀ ਦਲ ਦੇ 100 ਸਾਲ ਪੂਰੇ ਹੋਣ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਗੇ ਆਵੇਗਾ ਅਤੇ ਸਾਰੀਆਂ ਹਮ ਖਿਆਲੀ ਪਾਰਟੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਪਾਰਟੀਆਂ ਸਮੇਤ ਦਿੱਲੀ ਜਾ ਕਿਸਾਨਾਂ ਦੀਆਂ ਜੋ ਵੀ ਮੁਸ਼ਕਲਾਂ ਹਨ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਦੇਸ਼ ’ਚ ਇਕ ਨੰਬਰ ਸੂਬਾ ਮੰਨਿਆ ਜਾਂਦਾ ਸੀ, ਪਰ ਹੁਣ ਪੰਜਾਬ ਕਾਫ਼ੀ ਪਿੱਛੇ ਚਲਾ ਗਿਆ ਹੈ ਅਤੇ ਜੇਕਰ ਪੰਜਾਬ ਨੂੰ ਅੱਗੇ ਲਿਜਾਣਾ ਹੈ ਤਾਂ ਸਾਨੂੰ ਫੇਰ ਤਰੱਕੀ ਦਾ ਰਾਹ ਚੁਣਨਾ ਪਏਗਾ।