ਅੰਮ੍ਰਿਤਸਰ: ਪੰਜਾਬ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਇਸਦੇ ਚੱਲਦੇ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਵੱਖ ਵੱਖ ਵਰਗਾਂ ਦੇ ਲੋਕਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਤੇ ਪਹੁੰਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੇ ਵਿੱਚ ਸ਼੍ਰੀ ਰਾਮ ਤੀਰਥ ਵਾਲਮੀਕਿ ਸਥਾਨ ਤੇ ਪੁੱਜੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੇ ਉਹ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਲਮੀਕਿ ਪ੍ਰਗਟ ਦਿਵਸ ਨੂੰ ਲੈਕੇ ਉਨ੍ਹਾਂ ਦੇ ਵੱਲੋਂ ਵਾਲਮੀਕਿ ਭਾਈਚਾਰੇ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਮ ਤੀਰਥ ਸਥਲ ਦੀ ਸੇਵਾ ਅਕਾਲੀ ਦਲ ਬਾਦਲ ਦੇ ਹਿੱਸੇ ਆਈ ਸੀ ਕਿ ਇਸ ਸਥਾਨ ਨੂੰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੂਬਸੂਰਤ ਬਣਾਇਆ ਗਿਆ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਥਾਨ ਦੀ ਸੁੰਦਰਤਾ ਲਈ ਕਈ ਨੀਂਹ ਪੱਥਰ ਰੱਖੇ ਗਏ ਸਨ, ਪਰ ਸਥਾਨ ਦੀ ਸੇਵਾ ਅਕਾਲੀ ਦਲ ਵੱਲੋਂ ਹੀ ਨਿਭਾਈ ਗਈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਨਾਮ ਉੱਪਰ ਉਨ੍ਹਾਂ ਦੀ ਸਰਕਾਰ ਬਣਨ ਉੱਪਰ ਇੱਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ ਭਾਵੇਂ ਉਹ ਟੈਕਨੀਕਲ ਯੂਨੀਵਰਸਿਟੀ ਹੋਵੇ ਜਾਂ ਮੈਡੀਕਲ ਯੂਨੀਵਰਸਿਟੀ ਹੋਵੇ।