ਅੰਮ੍ਰਿਤਸਰ:ਪਿਛਲੇ ਤਿੰਨ ਦਿਨ ਤੋਂ ਬਾਦਲ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦਾ ਕਿ ਅੱਜ ਭੋਗ ਪਿਆ ਅਤੇ ਤਿੰਨ ਦਿਨ ਲਗਾਤਾਰ ਹੀ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਕਰ ਰਹੇ ਸਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਗੁਰੂ ਦੀ ਗੋਲਕ ਅਤੇ ਐਸਜੀਪੀਸੀ ਮੈਂਬਰਾਂ ਉੱਤੇ ਟਿੱਪਣੀ ਕੀਤੀ ਗਈ (Sukhbir Badal called CM Mann an atheist) ਹੈ ਉਹ ਗਲਤ ਹੈ।
ਸੀਐੱਮ ਹਨ ਨਾਸਤਕ: ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨਾਸਤਿਕ ਹਨ ਅਤੇ ਇਸ ਮਾਮਲੇ ਵਿੱਚ ਭਗਵੰਤ ਮਾਨ ਨੂੰ ਮਾਫੀ ਮੰਗਣੀ (CM Bhagwant Maan should apologize) ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਗਾਰ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੀਆਂ ਇੰਡਸਟਰੀ ਪੰਜਾਬ ਛੱਡ ਕੇ ਦੂਸਰੇ ਸੂਬਿਆਂ ਵਿੱਚ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਦੋਂ ਅਸੀਂ ਇੰਡਸਟਰੀ ਪਾਲਿਸੀ (Industry Policy) ਲੈ ਕੇ ਆਏ ਸੀ ਅਤੇ ਜਦੋਂ ਕਾਂਗਰਸ ਦੀ ਸਰਕਾਰ ਆਈ ਜਾਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਇਹਨਾਂ ਨੇ ਉਸ ਪਾਲਿਸੀ ਨੂੰ ਦੁਬਾਰਾ ਲਾਗੂ ਨਹੀਂ ਕਰਵਾਇਆ ਜਿਸ ਕਰਕੇ ਹੁਣ ਇੰਡਸਟਰੀ ਪੰਜਾਬ ਤੋਂ ਦੂਰ ਜਾਂਦੀ ਦਿਖਾਈ ਦੇ ਰਹੀ।
ਦਿੱਲੀ ਤੋਂ ਚੱਲ ਰਹੀ ਸਰਕਾਰ:ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਨੂੰ ਭਗਵੰਤ ਮਾਨ ਨਹੀਂ ਸਗੋ ਦਿੱਲੀ ਤੋਂ ਕੇਜਰੀਵਾਲ ਦੇ ਬੰਦੇ ਚਲਾ ਰਹੇ ਹੋਣ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦਾਅਵਾ ਕਰਦੇ ਹਨ ਕਿ ਪੰਜਾਬ ਵਿੱਚ 20 ਹਜਾਰ ਨੌਕਰੀਆਂ (20 thousand jobs in Punjab) ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਉਨ੍ਹਾਂ 20 ਹਜ਼ਾਰ ਬੰਦਿਆਂ ਦੀ ਦੀ ਲਿਸਟ ਜਾਰੀ ਕਰੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਰਫ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀ ਹੈ।