ਪੰਜਾਬ

punjab

ETV Bharat / state

ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ, ਕਿਹਾ- ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ - ਪੰਥ ਦੋਖੀਆਂ ਅਤੇ ਕੇਂਦਰ ਦੀਆਂ ਕੋਝੀਆਂ ਚਾਲਾਂ

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਟਰਾਂਸਪੋਰਟ ਮਾਫੀਆ ਸ਼ਬਦ ਨੂੰ ਲੈਕੇ ਤੈਸ਼ (Taish about the term transport mafia) ਵਿੱਚ ਆ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਉਹ ਜਲਦ ਲੀਗਲ ਨੋਟਿਸ (Legal notice to Transport Minister Laljit Bhullar) ਭੇਜਣਗੇ ਕਿਉਂਕਿ ਉਨ੍ਹਾਂ ਨੇ ਟਰਾਂਸਪੋਰਟ ਮਾਫੀਆ ਸ਼ਬਦ ਵਰਤ ਕੇ ਨਿਜੀ ਟਰਾਂਸਪੋਰਟਰਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ।

At Amritsar Sukhbir Badal lashed out at Laljit Bhul
ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ,ਕਿਹਾ ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ

By

Published : Dec 14, 2022, 1:25 PM IST

ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ,ਕਿਹਾ ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਰਾਂਸਪੋਰਟ ਮਾਫੀਆ (Taish about the term transport mafia) ਸ਼ਬਦ ਉਨ੍ਹਾਂ ਵਿਰੁੱਧ ਵਰਤੇ ਜਾਣ ਤੋਂ ਬਾਅਦ ਕਰੜਾ ਇਤਰਾਜ਼ ਜਤਾਇਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ (Legal notice to Transport Minister Laljit Bhullar) ਨੂੰ ਉਹ ਜਲਦ ਲੀਗਲ ਨੋਟਿਸ ਭੇਜਣਗੇ ਕਿਉਂਕਿ ਉਨ੍ਹਾਂ ਨੇ ਟਰਾਂਸਪੋਰਟ ਮਾਫੀਆ ਸ਼ਬਦ ਵਰਤ ਕੇ ਨਿਜੀ ਟਰਾਂਸਪੋਰਟਰਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ।

ਆਜ਼ਾਦੀ ਸਮੇਂ ਦੀ ਟਰਾਂਸਪੋਰਟ:ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਨਿਜੀ ਟਰਾਂਸਪੋਰਟ ਆਜ਼ਾਦੀ ਤੋਂ ਪਹਿਲਾਂ ਦੀ (Private transport continued before independence) ਚੱਲ ਰਹੀ ਹੈ ਅਤੇ ਅੱਜ ਤੱਕ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਈ। ਉਨ੍ਹਾਂ ਕਿਹਾ ਟਰਾਂਸਪੋਰਟ ਮੰਤਰੀ ਦੀ ਗੈਰ ਜ਼ਿੰਮੇਵਾਰ ਸ਼ਬਦਾਵਲੀ ਨੂੰ ਉਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਮੀਡੀਆ ਨੂੰ ਚਿਤਾਵਨੀ: ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਚਿਤਾਵਨੀ (Sukhbir Singh Badal warned the media) ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੀਡੀਆ ਅਦਾਰੇ ਨੇ ਗੈਰ ਜ਼ਿੰਮੇਵਾਰ ਬਿਆਨ ਦਿੰਦਿਆਂ ਉਨ੍ਹਾਂ ਨੂੰ ਟਰਾਂਸਪੋਰਟ ਮਾਫੀਆ ਕਹਿ ਕੇ ਸੰਬੋਧਨ ਕੀਤਾ ਤਾਂ ਉਹ ਉਨ੍ਹਾਂ ਖ਼ਿਲਾਫ਼ ਲੀਗਲ ਨੋਟਿਸ ਭੇਜਣਗੇ ਅਤੇ ਕੋਰਟ ਵਿੱਚ ਵੀ ਘਸੀਟਣਗੇ

ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਕਾਲੀ ਆਗੂ

ਕਾਨੂੰਨੀ ਸਥਿਤੀ ਡਾਵਾਂਡੋਲ: ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ (There is no such thing as law in Punjab) ਨਹੀਂ ਹੈ। ਉਨ੍ਹਾਂ ਕਿਹਾ ਗੈਂਗਸਟਰਾਂ ਲੁਟੇਰਿਆਂ ਦੇ ਹੌਂਸਲੇ ਬੁਲੰਗ ਨੇ ਅਤੇ ਘਰਾਂ ਵਿੱਚ ਵੜ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਬਿਲਕੁੱਲ ਨਖਿੱਧ ਹਨ ਅਤੇ ਨੈਤਿਕਤਾ ਦੇ ਅਧਾਰ ਉੱਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

ਧਾਰਮਿਕ ਮਾਮਲਿਆਂ ਵਿੱਚ ਦਖਲ : ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਐੱਚਐੱਸਜੀਪੀਸੀ ਦੀ ਮਦਦ ਨਾਲ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਖੁੱਦ ਕੌਮ ਦੇ ਨੁਮਿਆਦੇ ਹੀ ਗੱਦਾਰਾਂ ਦੇ ਰੂਪ ਵਿੱਚ ਉਨ੍ਹਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਪੰਥ ਦੋਖੀਆਂ ਅਤੇ ਕੇਂਦਰ ਦੀਆਂ ਕੋਝੀਆਂ (Cult hypocrisy and the cunning moves of the centre) ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਬ੍ਰਹਮਪੁਰਾ ਦੀ ਮੌਤ 'ਤੇ ਜਤਾਇਆ ਦੁੱਖ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੀਤੇ ਦਿਨ ਅਕਾਲ ਚਲਾਣਾ ਕਰਨ ਵਾਲੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ ਉੱਤੇ ਗਹਿਰਾ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਮੁੱਚੀ ਅਕਾਲੀ ਲੀਡਰਸ਼ਿੱਪ ਉਨ੍ਹਾਂ ਦੇ ਸਸਕਾਰ ਵਿੱਚ ਸ਼ਾਮਿਲ ਹੋਵੇਗੀ।


ABOUT THE AUTHOR

...view details