ਪੰਜਾਬ

punjab

ETV Bharat / state

ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣਾ ਕਿਸੇ ਬੇਅਦਬੀ ਤੋਂ ਘੱਟ ਨਹੀਂ: ਸੁਖਬੀਰ ਸਿੰਘ ਬਾਦਲ - ਸ਼੍ਰੋਮਣੀ ਅਕਾਲੀ ਦਲ ਰੋਸ ਰੈਲੀ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੋਸ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣਾ ਕਿਸੇ ਬੇਅਦਬੀ ਤੋਂ ਘੱਟ ਨਹੀਂ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

By

Published : Feb 13, 2020, 10:31 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿਖੇ ਕੀਤੀ ਗਈ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣਾ ਕਿਸੇ ਬੇਅਦਬੀ ਤੋਂ ਘੱਟ ਨਹੀਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੁੰਦੇ ਸਨ, ਉਹ ਸਾਲ ਵਿੱਚ 300 ਤੋਂ ਵੱਧ ਦਿਨ ਲੋਕਾਂ ਦੇ ਵਿੱਚ ਰਹਿੰਦੇ ਸਨ ਪਰ ਕੈਪਟਨ ਮੁੱਖ ਮੰਤਰੀ ਬਣ ਕੇ ਦਿਖਾਈ ਹੀ ਨਹੀਂ ਦਿੰਦਾ।

ਕੈਪਟਨ ਸਰਕਾਰ 'ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ

ਇਹ ਵੀ ਪੜ੍ਹੋ: 21 ਫਰਵਰੀ ਤੋਂ ਆਰਗੈਨਿਕ ਫੂ਼ਡ ਮੇਲਾ, 10 ਸੂਬਿਆਂ ਦੀਆਂ ਮਹਿਲਾ ਕਿਸਾਨ ਲੈਣਗੀਆਂ ਹਿੱਸਾ

ਬਹਿਬਲ ਕਲਾਂ ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ 'ਤੇ ਕਾਂਗਰਸ ਵੱਲੋਂ ਝੂਠੇ ਇਲਜ਼ਾਮ ਲਗਾਏ ਗਏ ਸਨ ਪਰ ਹੁਣ ਮੁੱਖ ਗਵਾਹ ਨੇ ਬਿਆਨ ਦਿੱਤਾ ਹੈ ਕਿ ਫਰੀਦਕੋਟ ਦੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਮਜਬੂਰ ਕੀਤਾ ਜਾ ਰਿਹਾ ਸੀ ਕਿ ਜਿੰਨਾ ਨੇ ਗੋਲੀ ਚਲਾਈ ਸੀ ਉਨ੍ਹਾਂ ਦੇ ਹੱਕ ਵਿੱਚ ਖੜਣ।

ਬਹਿਬਲ ਕਲਾਂ ਗੋਲੀਕਾਂਡ 'ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ

ABOUT THE AUTHOR

...view details