ਪੰਜਾਬ

punjab

ETV Bharat / state

ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ- 'SYL ਕੋਈ ਮੁੱਦਾ ਹੀ ਨਹੀਂ ...' - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨੇ ਸਾਧੇ, ਉੱਥੇ ਹੀ SYL ਨੂੰ ਲੈਕੇ ਕਿਹਾ ਕਿ ਜੇ ( SYL is not an issue) ਪੰਜਾਬ ਕੋਲ ਪਾਣੀ ਨਹੀਂ, ਤਾਂ ਇਹ ਕੋਈ ਮੁੱਦਾ ਹੈ ਹੀ ਨਹੀਂ।

Sukhbir Singh Badal Visit Sri Harmandir Sahib,  SYL is not a issue
Sukhbir Singh Badal Visit Sri Harmandir Sahib Amritsar Says SYL is not a issue

By

Published : Jan 5, 2023, 10:32 AM IST

Updated : Jan 5, 2023, 10:53 AM IST

ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ- 'SYL ਕੋਈ ਮੁੱਦਾ ਹੀ ਨਹੀਂ ...'

ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਰੋਜ਼ਾ ਅਖੰਡ ਪਾਠ ਸਾਹਿਬ ਰੱਖੇ ਹੋਏ ਹਨ ਜਿਸ ਲਈ ਪਰਿਵਾਰ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਥੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਪੱਤਰਕਾਰਾਂ (Sukhbir Singh Badal Visit Sri Harmandir Sahib) ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਐਸਵਾਈਐਲ ਉੱਤੇ ਕਿਹਾ ਪੰਜਾਬ ਕੋਲ ਜਦ ਪਾਣੀ ਹੈ ਹੀ ਨਹੀਂ ਤੇ ਫਿਰ ਇਸ ਮੁੱਦੇ ਉੱਤੇ ਮੀਟਿੰਗ ਕਰਨ ਦਾ ਕੋਈ ਮਤਲਬ ਨਹੀਂ ਬਣਦਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕੱਸਦਿਆ ਕਿਹਾ ਕਿ ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ।


SYL ਕੋਈ ਮੁੱਦਾ ਨਹੀਂ:ਸੁਖਬੀਰ ਬਾਦਲ ਨੇ ਐਸ ਵਾਈ ਐਲ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਪੰਜਾਬ ਦੇ ਕੋਲ ਜਦ ਪਾਣੀ ਹੈ, ਹੀ ਨਹੀਂ ਤੇ ਫਿਰ ਇਸ ਮੁੱਦੇ ਉੱਤੇ ਮੀਟਿੰਗ ਕਰਨ ਦਾ ਕੋਈ ਮਤਲਬ ਨਹੀਂ ਬਣਦਾ। ਇਹ ਬੇਕਾਰ ਦੀਆਂ ਮੀਟਿੰਗਾਂ ਕਰ ਰਹੇ ਹਨ। ਪੰਜਾਬ ਕੋਲ ਜਦ ਇਕ (Punjab Have No Water) ਬੂੰਦ ਵੀ ਪਾਣੀ ਨਹੀਂ ਤਾਂ ਇਹ ਦੂਜੇ ਸੂਬੇ ਨਾਲ ਕਿਸ ਗੱਲ ਦੀਆਂ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਲਿਖ ਕੇ ਦੇ ਦੇਣਾ ਚਾਹੀਦਾ ਹੈ ਕਿ ਸਾਡੇ ਕੋਲ ਪਾਣੀ ਨਹੀਂ ਹੈ।



ਭਗਵੰਤ ਮਾਨ ਨੂੰ ਸ਼ਰਮ ਆਉਣੀ ਚਾਹੀਦੀ ਹੈ: ਸੁਖਬੀਰ ਬਾਦਲ ਨੇ (Sukhbir Badal Statement on Bhagwant Mann) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕੱਸਦਿਆ ਕਿਹਾ ਕਿ ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰ ਦੀਆਂ ਗੋਲਕਾਂ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਪਾਰਲੀਮੈਂਟ ਹੈ। ਭਗਵੰਤ ਮਾਨ ਨਾਸਤਿਕ ਬੰਦਾ ਹੈ ਜਿਹੜਾ ਵਿਅਕਤੀ ਸ਼ਰਾਬ ਪੀ ਕੇ ਗੁਰੂ ਘਰਾਂ ਦੇ ਵਿੱਚ ਚਲਾ ਜਾਂਦਾ ਹੈ। ਉਸ ਨੂੰ ਗੁਰੂ ਘਰ ਦੀ ਮਰਿਆਦਾ ਦਾ ਕੀ ਪਤਾ ਇਸ ਕਰਕੇ ਉਸ ਨੂੰ ਘਟੀਆ ਬਿਆਨਬਾਜ਼ੀ ਨਹੀਂ ਦੇਣੀ ਚਾਹੀਦੀ।


SYL 'ਤੇ ਹੋਈ ਸੀ ਮੀਟਿੰਗ:ਐਸਵਾਈਐਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੁੱਧਵਾਰ ਨੂੰ ਹੋਈ ਮੀਟਿੰਗ ਇੱਕ ਵਾਰ ਫਿਰ ਬੇਸਿੱਟਾ (Haryana CM and Punjab CM on SYL) ਰਹੀ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਬਿਆਨ (SYL issue Punjab Haryana) ਦਿੰਦੇ ਹੋਏ ਕਿਹਾ ਕਿ ਸਾਡੇ ਕੋਲ ਪਾਣੀ ਨਹੀਂ ਹੈ, ਅਸੀਂ ਪਾਣੀ ਨਹੀਂ ਦੇ ਸਕਦੇ ਹਾਂ। ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਕਿ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ, ਉਹ ਇਸ ਸਬੰਧੀ ਸੁਪਰੀਮ ਕੋਰਟ ਨੂੰ ਸੁਚੇਤ ਕਰਨਗੇ।

ਇਹ ਵੀ ਪੜ੍ਹੋ:ਬਿਹਾਰ ਦੇ ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪ, ਬਿਹਾਰ ਦੇ CM ਤੱਕ ਪਹੁੰਚਿਆ ਮਾਮਲਾ

Last Updated : Jan 5, 2023, 10:53 AM IST

ABOUT THE AUTHOR

...view details