ਨਵੇਂ ਸਾਲ ਮੌਕੇ ਬਾਦਲ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ, ਕਿਹਾ- ਪ੍ਰਮਾਤਮਾ ਨਵੀਂ ਸਰਕਾਰ ਨੂੰ ਸਮੱਤ ਬਖ਼ਸ਼ੇ ਅੰਮ੍ਰਿਤਸਰ:ਨਵੇਂ ਸਾਲ ਮੌਕੇ ਵਿਸ਼ਵ ਕੇ ਖੁਸ਼ੀਆਂ ਦੀ ਲਹਿਰ ਪਾਈ ਜਾ ਰਹੀ ਹੈ। ਹਰ ਇਕ ਵਿਅਕਤੀ ਵੱਲੋਂ ਵੱਖੋ ਵੱਖਰੇ ਤਰੀਕਿਆਂ ਨਾਲ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉੱਥੇ ਹੀ, ਸ੍ਰੀ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ (Badal Family in Golden Temple Amritsar) ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੇ ਹਨ।
ਗੁਰੂ ਘਰ ਪਹੁੰਚਿਆ ਬਾਦਲ ਪਰਿਵਾਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਸੀ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਹ ਅਰਦਾਸ ਕਰਦੇ ਹਾਂ ਕਿ 2022 ਵਿੱਚ ਪੰਜਾਬ ਦੇ ਹਾਲਾਤ ਖਰਾਬ ਹੋਏ ਹਨ ਅਤੇ ਅਸੀਂ ਆਸ ਕਰਦੇ ਹਾਂ ਕਿ 2023 ਵਿੱਚ ਅਜਿਹਾ ਕੁੱਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਪਣੇ ਵਧੀਆ ਕਾਰਗੁਜ਼ਾਰੀ ਕਰਨ, ਪਰਮਾਤਮਾ (Sukhbir Singh Badal In Amritsar) ਉਨ੍ਹਾਂ ਨੂੰ ਸਮੱਤ ਬਖਸ਼ੇ।
ਇੱਥੇ ਜ਼ਿਕਰਯੋਗ ਹੈ ਕਿ ਹਰ ਸਾਲ ਬਾਦਲ ਪਰਿਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਆਉਂਦਾ ਹੈ ਅਤੇ ਗੁਰੂ ਚਰਨਾਂ ਵਿਚ ਪੰਜਾਬ ਦੀ ਅਰਦਾਸ ਬੇਨਤੀ ਕਰਦਾ ਹੈ। ਇਸ ਸਾਲ ਵੀ ਸੁਖਬੀਰ ਸਿੰਘ ਬਾਦਲ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਜੋ ਕਿ ਕੇਂਦਰੀ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ ਅਤੇ ਪੰਜਾਬ ਦੇ ਭਲੇ ਲਈ ਵੀ (Harmandir Sahib New Year) ਅਰਦਾਸ ਕੀਤੀ।
ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤ:ਨਵੇਂ ਵਰ੍ਹੇ ਦੀ ਆਮਦ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਮ੍ਰਿਤ ਸਰੋਵਰ ਵਿੱਚ ਆਸਥਾ ਦੀ ਡੁਬਕੀ ਲਗਾਈ। ਇੱਥੇ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ (New Year Occasion) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅਗੇ ਨਵੇਂ ਵਰ੍ਹੇ ਮੌਕੇ ਸਾਰਿਆਂ ਲਈ ਚੜ੍ਹਦੀਕਲਾ ਦੀ (Golden Temple Amritsar) ਅਰਦਾਸ ਕੀਤੀ ਗਈ ਹੈ।
ਇਹ ਵੀ ਪੜ੍ਹੋ:ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ