ਪੰਜਾਬ

punjab

ETV Bharat / state

ਅੰਮ੍ਰਿਤਸਰ ਪੂਰਬੀ ਤੋਂ ਸੰਯੁਕਤ ਸਮਾਜ ਮੋਰਚੇ ਨੇ ਸੁਖਵਿੰਦਰ ਸਿੰਘ ਮਾਹੂ ਨੂੰ ਚੋਣ ਮੈਦਾਨ 'ਚ ਉਤਾਰਿਆ - ਅੰਮ੍ਰਿਤਸਰ ਸੀਟ

2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਉਤਾਰੇ ਗਏ ਹਨ, ਉੱਥੇ ਹੀ ਇਸ ਸਮੇਂ ਮਾਝੇ ਦੀ ਸਭ ਤੋਂ ਤਕੜੀ ਸੀਟ ਅੰਮ੍ਰਿਤਸਰ ਮੰਨੀ ਗਈ ਹੈ।

ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਵੱਲੋਂ ਸੁਖਵਿੰਦਰ ਸਿੰਘ ਮਾਹੂ ਉਤਰੇ
ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਵੱਲੋਂ ਸੁਖਵਿੰਦਰ ਸਿੰਘ ਮਾਹੂ ਉਤਰੇ

By

Published : Feb 2, 2022, 5:30 PM IST

ਅੰਮ੍ਰਿਤਸਰ: 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਉਤਾਰੇ ਗਏ ਹਨ, ਉੱਥੇ ਹੀ ਇਸ ਸਮੇਂ ਮਾਝੇ ਦੀ ਸਭ ਤੋਂ ਤਕੜੀ ਸੀਟ ਅੰਮ੍ਰਿਤਸਰ ਮੰਨੀ ਗਈ ਹੈ।

ਅੰਮ੍ਰਿਤਸਰ ਸੀਟ 'ਤੇ ਪਾਰਟੀਆਂ ਨੇ ਕਿਹੜੇ ਕਿਹੜੇ ਉਮੀਦਵਾਰ ਉਤਾਰੇ

ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮਾਝੇ ਦੇ ਜਰਨੈਲ ਬਿਕਰਮਜੀਤ ਮਜੀਠੀਆ, ਆਮ ਆਦਮੀ ਪਾਰਟੀ ਵੱਲੋਂ ਬੀਬੀ ਜੀਵਨਜੋਤ ਕੌਰ ਅਤੇ ਭਾਜਪਾ ਵੱਲੋਂ ਜਗਮੋਹਨ ਸਿੰਘ ਰਾਜੂ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਉਥੇ ਹੀ ਹੁਣ ਸੰਯੁਕਤ ਸਮਾਜ ਮੋਰਚੇ ਵੱਲੋਂ ਸੁਖਜਿੰਦਰ ਸਿੰਘ ਮਾਹੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਸੁਖਵਿੰਦਰ ਸਿੰਘ ਮਾਹੂ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੰਪਲੈਕਸ ਵਿਚ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ। ਪੇਪਰ ਦਾਖਲ ਕਰਵਾਉਣ ਤੋਂ ਬਾਅਦ ਮਾਹੂ ਨੇ ਸਿੱਧੂ, ਮਜੀਠੀਆ, ਆਪ ਅਤੇ ਭਾਜਪਾ ਦੇ ਉਮੀਦਵਾਰ 'ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਇਹ ਸਾਰੇ ਝੂਠ ਬੋਲ ਕੇ ਵੋਟਰਾਂ ਨੂੰ ਗੁੰਮਰਾਹ ਕਰ ਰਹੇ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਵੀ ਲਗਾਤਾਰ ਝੂਠ ਬੋਲ ਰਹੇ ਹਨ।

ਇਸ ਦੇ ਨਾਲ ਹੀ ਰਾਜੇਵਾਲ 'ਤੇ ਟਿਕਟਾਂ ਵੇਚਣ ਦੇ ਲੱਗੇ ਇਲਜ਼ਾਮਾਂ ਨੂੰ ਉਨ੍ਹਾਂ ਪੂਰੀ ਤਰ੍ਹਾਂ ਨਕਾਰਿਆ। ਉਨ੍ਹਾਂ ਕਿਹਾ ਕਿ ਉਹ ਵੀ ਉਮੀਦਵਾਰ ਹਨ ਪਰ ਉਨ੍ਹਾਂ ਕੋਲੋਂ ਕਿਸੇ ਨੇ ਵੀ ਪੈਸੇ ਦੀ ਮੰਗ ਨਹੀਂ ਕੀਤੀ ਸੀ। ਉਥੇ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ਅਤੇ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਬਣਾਉਣਗੇ।

ਇਹ ਵੀ ਪੜ੍ਹੋ:ਸੀਐੱਮ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ’ਚ ਕਾਂਗਰਸ, ਹੁਣ ਲੋਕਾਂ ਨੂੰ ਕਰਨ ਲੱਗੇ ਫੋਨ !

ABOUT THE AUTHOR

...view details