ਅੰਮ੍ਰਿਤਸਰ: ਲੋਕ ਸਭਾ ਸੀਟ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਭਲਕੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢਣਗੇ। ਇਸ ਦੀ ਜਾਣਕਾਰੀ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ।
ਅੰਮ੍ਰਿਤਸਰ 'ਚ ਭਲਕੇ ਰੋਡ ਸ਼ੋਅ ਕਰਨਗੇ ਸੰਨੀ ਦਿਓਲ - gurjeet aujla
ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਭਲਕੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢਣਗੇ। ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ 2 ਵਜੇ ਸ਼ੁਰੂ ਹੋਵੇਗੀ ਰੋਡ ਸ਼ੋਅ।
ਫ਼ੋਟੋ
ਸ਼ਵੇਤ ਮਲਿਕ ਨੇ ਮੀਡੀਆ ਰਾਹੀਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਰੋਡ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਦਿਆਂ ਜਾਣਕਾਰੀ ਦਿੱਤੀ ਕਿ ਦਿਓਲ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਭਲਕੇ 2 ਵਜੇ ਰੋਡ ਸ਼ੋਅ ਕੱਢਿਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਔਜਲਾ ਨੇ ਖ਼ੁਦ ਅੰਮ੍ਰਿਤਸਰ ਲਈ ਕੁਝ ਨਹੀਂ ਕੀਤਾ ਤੇ ਹੁਨ ਹਰਦੀਪ ਪੁਰੀ ਨੂੰ ਚੁਣੌਤੀਆਂ ਦੇ ਰਹੇ ਹਨ।