ਪੰਜਾਬ

punjab

ETV Bharat / state

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ  - ਪ੍ਰਕਾਸ਼ ਪੁਰਬ

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ਾਲ ਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ

By

Published : Oct 21, 2021, 5:09 PM IST

ਅੰਮ੍ਰਿਤਸਰ:ਸਿੱਖਾਂ ਦੇ ਚੌਥੇ ਗੁਰੂ ਸਾਹਿਬ ਗੁਰੂ ਰਾਮਦਾਸ ਜੀ(Guru Ram Das Ji) ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਇਥੇ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ(Nagar Kirtan Sri Akal Takht Sahib) ਤੋਂ ਸ਼ੁਰੂ ਹੋਇਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ(Sri Guru Granth Sahib) ਜੀ ਦੀ ਛਤਰ ਛਾਇਆ ਦੇ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਸ਼ਹਿਰ ਦੀ ਚਾਰਦੀਵਾਰੀ ਵਿੱਚੋਂ ਹੁੰਦਾ ਹੋਇਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ

ਹਜ਼ਾਰਾਂ ਦੀ ਸੰਖਿਆ 'ਚ ਸ਼ਰਧਾਲੂਆਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਬਹੁਤ ਖੁਸ਼ੀ ਹੈ ਕਿ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ 'ਤੇ ਸੰਗਤਾਂ ਨੂੰ ਵਧਾਈ ਦਿੱਤੀ।

ਗੁਰੂ ਸਾਹ ਦੇ ਰਸਤੇ ਤੇ ਚੱਲਣ ਦਾ ਆਦੇਸ਼ ਦਿੱਤਾ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਜਿਹੜੇ ਅੱਜ ਅਸੀਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸਾਨੂੰ ਮੌਕਾ ਮਿਲਿਆ ਹੈ, ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦੇ ਹਾਂ।

ABOUT THE AUTHOR

...view details