ਅੰਮ੍ਰਿਤਸਰ: ਦਿੱਲੀ ਦੇ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ 26 ਮਾਰਚ ਨੂੰ ਭਾਰਤ ਬੰਦ ਦੇ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਸੀ। ਇਸ ਦੇ ਚਲਦੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਰਤ ਬੰਦ ਦਾ ਪੂਰਾ ਸਮਰਥਨ ਮਿਲਿਆ। ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।
26 ਮਾਰਚ ਨੂੰ ਭਾਰਤ ਬੰਦ ਦੇ ਐਲਾਨ ਨੂੰ ਮਿਲਿਆ ਸਮਰਥਨ - ਗੋਲਡਨ ਗੇਟ
ਦਿੱਲੀ ਦੇ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ 26 ਮਾਰਚ ਨੂੰ ਭਾਰਤ ਬੰਦ ਦੇ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਸੀ।
26 ਮਾਰਚ ਨੂੰ ਭਾਰਤ ਬੰਦ ਦੇ ਐਲਾਨ ਨੂੰ ਮਿਲਿਆ ਸਮਰਥਨ
ਸੈਕੜਿਆਂ ਦੀ ਤਦਾਦ ਵਿੱਚ ਗੋਲਡਨ ਗੇਟ ਵਿੱਖੇ ਬੱਚੇ, ਬੀਬੀਆਂ ਤੇ ਕਿਸਾਨ ਧਰਨੇ ਵਿੱਚ ਮਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਜਿਨ੍ਹਾਂ ਚਿਰ ਮੋਦੀ ਸਰਕਾਰ ਇਹ ਤਿੰਨ ਕਾਲੇ ਕਾਨੂੰਨ ਰੱਧ ਨਹੀਂ ਕਰਦੀ ਤੇ ਨਿਜਾਇਜ਼ ਤੌਰ 'ਤੇ ਜੇਲ੍ਹਾਂ ਵਿੱਚ ਬੰਦ ਕਿਸਾਨ ਨੌਜਵਾਨਾਂ 'ਤੇ ਕੀਤੇ ਝੂਠੇ ਪਰਚੇ ਰੱਦ ਨਹੀਂ ਕੀਤੇ ਜਾਂਦੇ, ਉਨ੍ਹਾਂ ਚਿਰ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਪੁਲਿਸ ਅਧਿਕਾਰੀ ਏਸੀਪੀ ਸੋਮਨਾਥ ਨੇ ਕਿਹਾ ਕਿ ਪੁਲੀਸ ਵੱਲੋਂ ਬੰਦ ਦੀ ਕਾਲ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।