ਅੰਮ੍ਰਿਤਸਰ: ਪ੍ਰਵਾਸੀ ਮਜ਼ਦੂਰਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਪ੍ਰਵਾਸੀ ਮਜ਼ਦੂਰਾਂ 'ਚ ਖੁਸ਼ੀ ਦੀ ਲਹਿਰ ਹੈ। ਸੂਬਾ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਹੁਣ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ। ਸੁਪਰੀਮ ਕੋਰਟ ਨੇ ਸਮੂਹ ਰਾਜ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਕੋਈ ਪ੍ਰਵਾਸੀ ਮਜ਼ਦੂਰ ਆਪਣੇ ਪਿੰਡ ਵਾਪਸ ਜਾਣਾ ਚਾਹੁੰਦਾ ਹੈ, ਤਾਂ ਰਾਜ ਸਰਕਾਰ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਵਾਪਸ ਭੇਜਣ ਦਾ ਪ੍ਰਬੰਧ ਕਰੇ।
ਪ੍ਰਵਾਸੀ ਮਜਦੂਰ ਦੇ ਹੱਕ 'ਚ ਆਇਆ ਸੁਪਰੀਮ ਕੋਰਟ ਦਾ ਫੈਸਲਾ - corona virus
ਪ੍ਰਵਾਸੀ ਮਜ਼ਦੂਰਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਪ੍ਰਵਾਸੀ ਮਜ਼ਦੂਰਾਂ 'ਚ ਖੁਸ਼ੀ ਦੀ ਲਹਿਰ ਹੈ। ਸੂਬਾ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਹੁਣ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ।
ਜ਼ਿਕਰਯੋਗ ਹੈ ਕਿ ਪ੍ਰਵਾਸੀ ਮਜ਼ਦੂਰ ਜਿਸ ਰਾਜ 'ਚ ਜਾਣਗੇ ਉਨ੍ਹਾਂ ਲਈ ਉਥੇ ਕੰਮ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਜਿਸ ਕਾਰਨ ਅੰਮ੍ਰਿਤਸਰ ਦੀ ਵੱਲਾ ਮੰਡੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੇ ਨੱਚ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਾਲ ਹੀ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।
ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿੱਚ ਲੌਕਡਾਉਨ ਦੌਰਾਨ ਫਸੇ ਹੋਏ ਸਨ ਨਾ ਤਾਂ ਉਹ ਕੰਮ ਕਰ ਸਕਦੇ ਸਨ ਅਤੇ ਨਾ ਹੀ ਉਨ੍ਹਾਂ ਨੂੰ ਖਾਣੇ ਦਾ ਰਾਸ਼ਨ ਮਿਲਦਾ ਸੀ। ਜਿਸ ਕਾਰਨ ਲੋਕ ਇਸ ਫੈਸਲੇ ਤੋਂ ਬਾਅਦ ਹੁਣ ਖੁਸ਼ ਹਨ। ਲੋਕ ਆਪਣੇ ਘਰਾਂ ਨੂੰ ਵਾਪਸ ਜਾ ਸਕਣਗੇ ਅਤੇ ਉਥੇ ਹੀ ਕੰਮ ਕਰ ਸਕਣਗੇ, ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ।