ਅੰਮ੍ਰਿਤਸਰ : ਜਲੰਧਰ ਵਿਖੇ ਹੋਈ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਤੋਂ ਬਾਅਦ ਮੈਂਬਰ ਪਾਰਲੀਮੈਂਟ ਬਣੇ ਸੁਸ਼ੀਲ ਕੁਮਾਰ ਰਿੰਕੂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ ਵਰਕਰ ਮੌਜੂਦ ਰਹੇ। ਸੁਸ਼ੀਲ ਕੁਮਾਰ ਰਿੰਕੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦਰਬਾਰ ਸਾਹਿਬ ਦੇ ਵਿੱਚ ਬੈਠ ਕੇ ਕੀਰਤਨ ਵੀ ਸਰਵਨ ਕੀਤਾ।
Sushil Rinku Visit Golden Temple: ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਸ਼ੀਲ ਕੁਮਾਰ ਰਿੰਕੂ, ਮੰਤਰੀ ਕੁਲਦੀਪ ਧਾਲੀਵਾਲ ਵੀ ਮੌਜੂਦ - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰੂ ਮਾਹਰਾਜ ਦਾ ਸ਼ੁਕਰਾਨਾ ਕੀਤਾ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਹੋਰ ਆਪ ਮੈਂਬਰ ਵੀ ਨਾਲ ਮੌਜੂਦ :ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਜਲੰਧਰ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਅੱਜ ਅਸੀਂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਜਲੰਧਰ ਵਿੱਚ ਸਾਡੀ ਪਾਰਟੀ ਨੇ ਜ਼ਿਮਨੀ ਚੋਣ ਦੀ ਜਿੱਤ ਵੱਡੇ ਮਾਰਜਨ ਨਾਲ ਪ੍ਰਾਪਤ ਕੀਤੀ ਹੈ।
- Death due to Drug Overdose: ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਲਾਸ਼ ਨਜ਼ਦੀਕ ਮਿਲੀ ਸਰਿੰਜ
- ਮਸਕਟ ਗਈ ਔਰਤ ਨੇ ਵਾਪਸ ਆ ਕੇ ਦੱਸਿਆ ਹੈਰਾਨ ਕਰ ਦੇਣ ਵਾਲਾ ਸੱਚ, ਹੋਰ ਵੀ ਕਈ ਪੰਜਾਬਣਾਂ ਫਸੀਆਂ
- Anti Terrorism Day 2023- ਕੀ ਪੰਜਾਬ ਵਿਚ ਮੁੜ ਤੋਂ ਪੈਰ ਪਸਾਰ ਸਕਦੀ ਹੈ ਅੱਤਵਾਦੀ ਅਤੇ ਖਾਲਿਸਤਾਨੀ ਮੁਹਿੰਮ ? ਖਾਸ ਰਿਪੋਰਟ
ਰਿੰਕੂ ਨੇ ਕਿਹਾ- ਮਾਹਰਾਜ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਲਈ ਪੁੱਜੇ ਹਾਂ :ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਹੈ ਕਿ ਅੱਜ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਦੇ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਾਂ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਹੈ ਕਿ ਜਿਹੜੀ ਵੀ ਸੰਗਤ ਮਹਾਰਾਜ ਦੇ ਚਰਨਾਂ ਵਿਚ ਸੀਸ ਨਿਵਾਉਂਦਿਆਂ ਹੈ ਉਨ੍ਹਾਂ ਨੂੰ ਕਿਸੇ ਗੱਲ ਦੀ ਘਾਟ ਨਹੀਂ ਰਹਿੰਦੀ ਅਤੇ ਜੋ ਸਾਡੀ ਪਾਰਟੀ ਨੂੰ ਜਲੰਧਰ ਜ਼ਿਮਨੀ ਚੋਣਾਂ ਵਿੱਚ ਜਿੱਤ ਪ੍ਰਾਪਤ ਹੋਈ ਹੈ ਉਹ ਸਮਝਦਾ ਹਾਂ ਕਿ ਹੈ ਅਪਾਰ ਕਿਰਪਾ ਮਹਾਰਾਜ ਨੇ ਪਾਰਟੀ ਉਤੇ ਕੀਤੀ ਹੈ।