ਪੰਜਾਬ

punjab

ETV Bharat / state

Tarna Dal Mehta Chowk Nihang Singh Organizations: ਤਰਨਾ ਦਲ ਮਹਿਤਾ ਚੌਂਕ ਨਿਹੰਗ ਸਿੰਘ ਜੱਥੇਬੰਦੀਆਂ ਪਹੁੰਚੀਆਂ ਸ੍ਰੀ ਅਕਾਲ ਤਖ਼ਤ ਸਾਹਿਬ - ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਸਾਡੇ ਹੱਕ ਖੋਹੇ

ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਮਿਸ਼ਲ ਗੁਰੂ ਹਰਗੋਬਿੰਦ ਸਾਹਿਬ ਤਰਨਾ ਦਲ ਮਹਿਤਾ ਚੌਂਕ ਵੱਲੋਂ ਬਾਬਾ ਬਲਵਿੰਦਰ ਸਿੰਘ ਨੂੰ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ।

ਤਰਨਾ ਦਲ ਮਹਿਤਾ ਚੌਂਕ ਨਿਹੰਗ ਸਿੰਘ ਜੱਥੇਬੰਦੀਆਂ ਪਹੁੰਚੀਆਂ ਸ੍ਰੀ ਅਕਾਲ ਤਖ਼ਤ ਸਾਹਿਬ
ਤਰਨਾ ਦਲ ਮਹਿਤਾ ਚੌਂਕ ਨਿਹੰਗ ਸਿੰਘ ਜੱਥੇਬੰਦੀਆਂ ਪਹੁੰਚੀਆਂ ਸ੍ਰੀ ਅਕਾਲ ਤਖ਼ਤ ਸਾਹਿਬ

By

Published : Feb 19, 2023, 4:58 PM IST

ਤਰਨਾ ਦਲ ਮਹਿਤਾ ਚੌਂਕ ਨਿਹੰਗ ਸਿੰਘ ਜੱਥੇਬੰਦੀਆਂ ਪਹੁੰਚੀਆਂ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ: ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋ ਮਿਸ਼ਲ ਗੁਰੂ ਹਰਗੋਬਿੰਦ ਸਾਹਿਬ ਤਰਨਾ ਦਲ ਮਹਿਤਾ ਚੌਂਕ ਵੱਲੋਂ ਬਾਬਾ ਬਲਵਿੰਦਰ ਸਿੰਘ ਨੂੰ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਬਾਅਦ ਜੱਥੇਬੰਦੀ ਵੱਲੋਂ ਆਪਣੇ ਹੱਕਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾਗਿਆ ਹੈ। ਇਸ ਪੱਤਰ ਜਰੀਏ ਉਨ੍ਹਾਂ ਨੇ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜ਼ਿਕਰ ਕੀਤਾ ਹੈ।

ਬਾਬਾ ਬਲਵਿੰਦਰ ਸਿੰਘ ਦਾ ਬਿਆਨ: ਇਸ ਸੰਬਧੀ ਗੱਲਬਾਤ ਕਰਦਿਆਂ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ 2011 ਤੋਂ ਸੰਘਰਸ਼ ਕਰ ਰਹੇ ਹਾਂ, ਕਿਉਂਕਿ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਸਾਡੇ ਹੱਕ ਖੋਹੇ ਗਏ ਹਨ। ਜਿਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਕਿ ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਵਿਵਾਦ ਨੂੰ ਖ਼ਤਮ ਕੀਤਾ ਜਾਵੇ।

ਕੀ ਬੋਲੇ ਸੇਵਾਦਾਰ ਸਹਿਬਾਜ਼ ਸਿੰਘ:ਇਸ ਮੌਕੇ ਸੇਵਾਦਾਰ ਸਹਿਬਾਜ਼ ਸਿੰਘ ਨੇ ਆਖਿਆ ਕਿ ਸਾਰੀਆਂ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਬਾਬਾ ਬਲਵਿੰਦਰ ਸਿੰਘ ਨੂੰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋ ਮਿਸ਼ਲ ਗੁਰੂ ਹਰਗੋਬਿੰਦ ਸਾਹਿਬ ਤਰਨਾ ਦਲ ਮਹਿਤਾ ਚੌਂਕ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਕਾਰਨ ਹੁਣ ਅਸੀਂ ਆਪਣੇ ਹੱਕਾਂ ਲਈ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੱਕ ਆਪਣੀ ਆਵਾਜ਼ ਪਹੁੰਚਾਉਣ ਆਏ ਹਾਂ ਕਿ ਸਾਡੇ ਹੱਕ ਸਾਨੂੰ ਵਾਪਸ ਦਿੱਤੇ ਜਾਣ ਹਨ।

ਨਿੱਜੀ ਸਹਾਇਕ ਜਸਪਾਲ ਸਿੰਘ ਦਾ ਬਿਆਨ: ਉਧਰ ਦੂਜੇ ਪਾਸੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਭਰੋਸਾ ਦਿਵਾਉਂਦੇ ਕਿਹਾ ਕਿ ਨਿਹੰਗ ਸਿੰਘਾਂ ਵੱਲੋਂ ਦਿੱਤਾ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚਾਇਆ ਜਾਵੇਗਾ ਅਤੇ ਜਲਦ ਹੀ ਇਨਸਾਫ਼ ਮਿਲੇਗਾ।

ਇਹ ਵੀ ਪੜ੍ਹੋ:Gurudwara Kotwali Sahib : ਗੁਰਦੁਆਰਾ ਕੋਤਵਾਲੀ ਸਾਹਿਬ ਦਾ ਇਤਿਹਾਸ

ABOUT THE AUTHOR

...view details