ਅੰਮ੍ਰਿਤਸਰ : ਬੀਤੇੇ ਦਿਨੀਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੁਝ ਅਧਿਆਪਕਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਖੇਤਰ ਤੋਂ ਕਾਫੀ ਦੂਰ ਬਦਲੇ ਜਾਣ ਤੇ ਇਤਰਾਜ਼ ਪ੍ਰਗਟਾਉਂਦਿਆਂ ਸਰਕਾਰ ਨੂੰ ਨੇੜਲੇ ਸਕੂਲਾਂ ਵਿੱਚ ਬਦਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਹਲਕਾ ਵਿਧਾਇਕ ਨਾਲ ਮੁਲਾਕਾਤ ਵੀ ਕੀਤੀ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ 228 ਸਿੱਖਿਆ ਬਲਾਕਾਂ ਵਿੱਚ ਪੀ.ਟੀ.ਆਈ ਅਧਿਆਪਕਾਂ ਨੂੰ ਮਿਡਲ ਸਕੂਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ।
ਬਦਲੀਆਂ ਦੂਰ ਕੀਤੇ ਜਾਣ ਤੋਂ ਅਧਿਆਪਕ ਖ਼ਫ਼ਾ
ਬੀਤੇੇ ਦਿਨੀਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੁਝ ਅਧਿਆਪਕਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਖੇਤਰ ਤੋਂ ਕਾਫੀ ਦੂਰ ਬਦਲੇ ਜਾਣ ਤੇ ਇਤਰਾਜ਼ ਪ੍ਰਗਟਾਉਂਦਿਆਂ ਸਰਕਾਰ ਨੂੰ ਨੇੜਲੇ ਸਕੂਲਾਂ ਵਿੱਚ ਬਦਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਹਲਕਾ ਵਿਧਾਇਕ ਨਾਲ ਮੁਲਾਕਾਤ ਵੀ ਕੀਤੀ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ 228 ਸਿੱਖਿਆ ਬਲਾਕਾਂ ਵਿੱਚ ਪੀ.ਟੀ.ਆਈ ਅਧਿਆਪਕਾਂ ਨੂੰ ਮਿਡਲ ਸਕੂਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਰਈਆ (ਵਨ) ਤੋਂ ਤਿੰਨ, ਰਈਆ (ਟੂ) ਤੋਂ ਤਿੰਨ ਅਤੇ ਬਲਾਕ ਤਰਸਿੱਕਾ ਤੋਂ ਤਿੰਨ ਅਧਿਆਪਕ ਅਜਨਾਲਾ ਤੇ ਚੋਗਾਵਾਂ ਬਲਾਕਾਂ ਵਿੱਚ ਸ਼ਿਫਟ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਪੀ.ਟੀ.ਆਈ ਅਧਿਆਪਕ ਯੂਨੀਅਨ ਦਾ ਇੱਕ ਵਫਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਮਿਲਿਆ ਤੇ ਜਾਣੂ ਕਰਵਾਇਆ ਕਿ ਉਕਤ ਅਧਿਆਪਕਾਂ ਦੀ ਰਿਹਾਇਸ਼ ਸਥਾਨਕ ਹਲਕੇ ਵਿੱਚ ਹੈ ਪਰ ਇੰਨ੍ਹਾਂ ਦੀ ਨਵੀਂ ਨਿਯੁਕਤੀ ਦਾ ਸਥਾਨ ਕਰੀਬ ਸੌ ਕਿਲੋਮੀਟਰ ਦੂਰ ਪਵੇਗਾ।
ਉਨ੍ਹਾਂ ਕਿਹਾ ਕਿ ਉਕਤ ਬਦਲੀਆਂ ਦਾ ਪਿੰਡ ਪੱਧਰ ਤੇ ਪੰਚਾਇਤਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਵਲੋਂ ਵੀ ਕਥਿਤ ਤੌਰ ਤੇ ਵਿਰੋਧ ਕੀਤਾ ਜਾ ਰਿਹਾ ਤੇ ਇਸ ਨਾਲ ਬੱਚਿਆਂ ਦੀ ਪੜ੍ਹਾਈ ਉਤੇ ਵੀ ਬੁਰਾ ਅਸਰ ਪਵੇਗਾ। ਉਨ੍ਹਾਂ ਹਲਕਾ ਵਿਧਾਇਕ ਭਲਾਈਪੁਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਨ੍ਹਾਂ ਅਧਿਆਪਕਾਂ ਨੂੰ ਇਥੇ ਹੀ ਰਹਿਣ ਦਿੱਤਾ ਜਾਵੇ।