ਪੰਜਾਬ

punjab

ETV Bharat / state

ਸਰਕਾਰੀ ਸਕੂਲ ਬੰਦ ਹੋਣ ਤੋਂ ਬਾਅਦ ਦੁਚਿੱਤੀ 'ਚ ਅਧਿਆਪਕ - ਕੋਰੋਨਾ ਦੇ ਵੱਧ ਰਹੇ ਮਾਮਲਿਆਂ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸੂਬੇ ਵਿੱਚ ਸਕੂਲ ਅਤੇ ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਅਧਿਆਪਕ ਵਰਗ ਦੁਚਿੱਤੀ 'ਚ ਫੱਸਿਆ ਨਜ਼ਰ ਆ ਰਿਹਾ ਹੈ।

ਸਰਕਾਰੀ ਸਕੂਲ ਬੰਦ ਹੋਣ ਤੋਂ ਬਾਅਦ ਦੁਚਿੱਤੀ 'ਚ ਅਧਿਆਪਕ
ਸਰਕਾਰੀ ਸਕੂਲ ਬੰਦ ਹੋਣ ਤੋਂ ਬਾਅਦ ਦੁਚਿੱਤੀ 'ਚ ਅਧਿਆਪਕ

By

Published : Mar 19, 2021, 8:22 PM IST

ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸੂਬੇ ਵਿੱਚ ਸਕੂਲ ਅਤੇ ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਅਧਿਆਪਕ ਵਰਗ ਦੁਚਿੱਤੀ 'ਚ ਫੱਸਿਆ ਨਜ਼ਰ ਆ ਰਿਹਾ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਕੋਰੋਨਾ ਦੇ ਚੱਲਦਿਆਂ ਸਰਕਾਰ ਵੱਲੋਂ ਸੂਬੇ ਵਿੱਚ ਸਕੂਲ, ਕਾਲਜ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ, ਪਰ ਸਰਕਾਰ ਵੱਲੋਂ ਅਧਿਆਪਕਾਂ ਦੇ ਸਕੂਲ ਜਾਣ ਜਾਂ ਨਾ ਜਾਣ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਈ ਜਮਾਤਾਂ ਦੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ, ਇਸ ਬਾਬਤ ਵੀ ਸਰਕਾਰ ਵੱਲੋਂ ਕੋਈ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਫੈਸਲਾ ਲੈਂਦਿਆ ਦੱਸਣਾ ਚਾਹੀਦਾ ਹੈ ਕਿ ਅਧਿਆਪਕ ਸਕੂਲ ਜਾਣਗੇ ਜਾਂ ਨਹੀਂ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ, ਉਹ ਲੈਣੇ ਹਨ ਜਾਂ ਮੁਲਤਵੀ ਕਰਨੇ ਹਨ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।

ਇਹ ਵੀ ਪੜ੍ਹੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 31 ਮਾਰਚ ਤੱਕ ਪ੍ਰੀਖਿਆਵਾਂ ਮੁਲਤਵੀ

ABOUT THE AUTHOR

...view details