ਅੰਮ੍ਰਿਤਸਰ:ਜ਼ਿਲ੍ਹੇ ਚ ਕੱਚੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲੈਕੇ ਸੜਕਾਂ ਤੇ ਆ ਕੇ ਸੂਬਾ ਸਰਕਾਰ(Government of Punjab) ਖਿਲਾਫ਼ ਧਰਨਾ ਪ੍ਰਦਰਸ਼ਨ((Protest) ) ਕੀਤਾ ਗਿਆ ।ਇਸ ਪ੍ਰਦਰਸ਼ਨ((Protest) ) ਦੌਰਾਨ ਅਧਿਆਪਕਾਂ ਵਲੋਂ ਜੰਮਕੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ ਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ।
Teachers Protest:ਮੰਗਾਂ ਨੂੰ ਲੈਕੇ ਅਧਿਆਪਕਾਂ ਨੇ ਸੂਬਾ ਸਰਕਾਰ ਖਿਲਾਫ਼ ਕੱਢੀ ਭੜਾਸ - ਕੱਚੇ ਅਧਿਆਪਕ
ਪਿਛਲੇ ਲੰਬੇ ਸਮੇਂ ਤੋਂ ਕੱਚੇ ਅਧਿਆਪਕ( teachers) ਆਪਣੀਆਂ ਨੌਕਰੀਆਂ ਪੱਕੀਆਂ ਕਰਵਾਉਣ ਵਾਸਤੇ ਧਰਨੇ ਪ੍ਰਦਰਸ਼ਨ ਤੇ ਰੋਸ ਮੁਜ਼ਾਹਰੇ ਕਰ ਰਹੇ ਹਨ ਲੇਕਿਨ ਪੰਜਾਬ ਸਰਕਾਰ(Government of Punjab) ਵੱਲੋਂ ਇਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਰੋਸ ਪ੍ਰਦਰਸ਼ਨ(Protest) ਕਰਨਾ ਪੈ ਰਿਹਾ ਹੈ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ 26 ਦਸੰਬਰ 2016 ਵਿੱਚ ਜਦੋਂ ਉਨ੍ਹਾਂ ਵੱਲੋਂ ਮੁਹਾਲੀ ਵਿੱਚ ਅਕਾਲੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇਗਾ ਲੇਕਿਨ ਹੁਣ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਦੀ ਸਰਕਾਰ ਆਈ ਨੂੰ ਵੀ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਅਜੇ ਤੱਕ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ ਜਿਸ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿਚ ਇਕ ਰੋਸ ਮਾਰਚ ਕਰਦੇ ਹੋਏ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਲਈ ਮੰਗ ਕੀਤੀ ਹੈ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਅੱਜ ਉਹ ਇਸ ਪ੍ਰਦਰਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵੱਲੋਂ ਕੀਤੇ ਕੀਤੇ ਵਾਅਦੇ ਨੂੰ ਉਨ੍ਹਾਂ ਵੱਲੋਂ ਯਾਦ ਕਰਵਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇ ਉਨ੍ਹਾਂ ਦੀਆਂਂ ਨੌਕਰੀਆਂ ਪੱਕੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਸਰਕਾਰਾਂ ਦਾ ਡਟ ਕੇ ਵਿਰੋਧ ਕਰਨਗੇ ਚਾਹੇ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ।
ਇਹ ਵੀ ਪੜ੍ਹੋ:Scholarship Scheme: ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕੈਪਟਨ ਨੂੰ ਲਿਖੀ ਚਿੱਠੀ