ਅੰਮ੍ਰਿਤਸਰ:ਜ਼ਿਲ੍ਹੇ ਦੇ ਭਗਤਾਂਵਾਲਾ ਗੇਟ ਦੇ ਨਜ਼ਦੀਕ ਬਣੇ ਕਾਰਪੋਰੇਸ਼ਨ ਦਫਤਰ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਕਾਰਪੋਰੇਸ਼ਨ ਦਫਤਰ ਦੇ ਵਿੱਚ ਪਏ ਵੱਡੀ ਗਿਣਤੀ ’ਚ ਫਲੈਕਸ ਬੋਰਡਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ਭਿਆਨਕ ਲਪਟਾਂ ਦੇਖ ਮੌਕੇ ’ਤੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਦਮਕਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਉੱਪਰ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜ਼ਿਆਦਾ ਹੋਣ ਕਰਕੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ ਜਿਸ ਕਾਰਨ ਕਾਫੀ ਸਮਾਨ ਸੜ੍ਹ ਕੇ ਰਾਖ ਹੋ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਅਧਿਕਾਰੀ ਹਰਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਰਪੋਰੇਸ਼ਨ ਦੇ ਦਫਤਰ ਵਿੱਚ ਭਿਆਨਕ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਵਿੱਚੋਂ ਲੱਥਣ ਵਾਲੇ ਨਾਜਾਇਜ਼ ਫਲੈਕਸ ਬੋਰਡ ਇਸ ਦਫਤਰ ਵਿੱਚ ਜਮ੍ਹਾਂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਭਿਆਨਕ ਅੱਗ ਲੱਗੀ।
ਅੰਮ੍ਰਿਤਸਰ ਦੇ ਕਾਰਪੋਰੇਸ਼ਨ ਦਫਤਰ ’ਚ ਲੱਗੀ ਅੱਗ ਉਨ੍ਹਾਂ ਕਿਹਾ ਕਿ ਅੱਗ ਬਹੁਤ ਜ਼ਿਆਦਾ ਹੋਣ ਕਰ ਕੇ ਅੱਗ ਉੱਪਰ ਕਾਬੂ ਪਾਉਣ ਵਿੱਚ ਮੁਸ਼ਕਿਲ ਆਈ। ਉਨ੍ਹਾਂ ਦੱਸਿਆ ਕਿ ਹੁਣ ਤਕ ਚਾਰ ਦੇ ਕਰੀਬ ਦਮਕਲ ਵਿਭਾਗ ਦੀਆਂ ਗੱਡੀਆਂ ਇੱਥੇ ਲੱਗ ਚੁੱਕੀਆਂ ਹਨ ਪਰ ਅੱਗ ਫਿਰ ਦੁਬਾਰਾ ਆਪਣੀ ਰਫ਼ਤਾਰ ਫੜ ਲੈਂਦੀ ਹੈ। ਉਨ੍ਹਾਂ ਕਿਹਾ ਕਿ ਕਰੀਬ ਤੀਹ ਮਿੰਟ ਤੱਕ ਅੱਗ ’ਤੇ ਕਾਬੂ ਪਾ ਲਿਆ ਜਾਵੇਗਾ। ਇਹਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਚੱਲ ਸਕਿਆ।
ਇਸ ਮੌਕੇ ਜਦੋਂ ਕਾਰਪੋਰੇਸ਼ਨ ਦਫਤਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕੈਮਰਿਆਂ ਨੂੰ ਦੇਖ ਕੇ ਭੱਜਦੇ ਹੋਏ ਦਿਖਾਈ ਦਿੱਤੇ ਅਤੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਅਤੇ ਇੰਨਾ ਕਹਿੰਦੇ ਦਿਖਾਈ ਦਿੱਤੇ ਕਿ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਦਾ ਬਿਆਨ ਦੇਣ ਤੋਂ ਮਨ੍ਹਾ ਕੀਤਾ ਹੈ।
ਇਹ ਵੀ ਪੜ੍ਹੋ:ਸਟਾਫ ਦੀ ਕਮੀ ਨਾਲ ਜੂਝ ਰਹੀਆਂ ਜੇਲ੍ਹਾਂ, ਬਣ ਰਹੀਆਂ ਨਸ਼ਾ ਤਸਕਰੀ ਤੇ ਗੈਂਗਵਾਰ ਦਾ ਅੱਡਾ