ਅੰਮ੍ਰਿਤਸਰ: ਬੰਦੀ ਛੋੜ ਦਿਵਸ 'ਤੇ ਸਰਬਤ ਖਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਸਿੱਖ ਸੰਗਤ ਲਈ ਇੱਕ ਸੰਦੇਸ਼ ਪੜ੍ਹਿਆ। ਉਨ੍ਹਾਂ ਕਿਹਾ ਕਿ ਇਸ ਦਿਨ ਛੇਂਵੀ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਿੰਘ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ ਪਰ ਅਸੀਂ ਇਸ ਵਕਤ ਬਹੁ ਪੱਖੀ ਕੈਦ ਭੋਗ ਰਹੇ ਹਾਂ।
ਸਰਬੱਤ ਖ਼ਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਪੜ੍ਹਿਆ ਸਿੱਖ ਕੌਮ ਦੇ ਨਾਂ ਸੰਦੇਸ਼ ਗਾਇਬ ਹੋਏ ਪਾਵਨ ਸਰੂਪਾਂ 'ਤੇ ਜਤਾਇਆ ਖ਼ਦਸ਼ਾ
ਉਨ੍ਹਾਂ ਸੰਦੇਸ਼ 'ਚ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋ ਜਾਂਦੇ ਤੇ ਲਗਾਤਾਰ ਉਨ੍ਹਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਦੇ ਬਾਵਜੂਦ ਇਹ ਮੰਦਭਾਗੀ ਘਟਨਾ ਵਾਪਰ ਰਹੀਆਂ ਹਨ।
ਸਰਬੱਤ ਖ਼ਾਲਸਾ ਦੇ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਪੜ੍ਹਿਆ ਸਿੱਖ ਕੌਮ ਦੇ ਨਾਂ ਸੰਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਚੁੱਕੇ ਸਵਾਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਬਣਦਾ ਫ਼ਰਜ ਨਿਭਾਉਣ 'ਚ ਨਾਕਾਮ ਰਹੀ ਹੈ। ਜੇਕਰ ਅਸੀਂ ਇਨਸਾਫ਼ ਚਾਹੁੰਦੇ ਹਾਂ ਤਾਂ ਸਾਨੂੰ ਵੱਡੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨ ਵਿਰੋਧੀ ਬਿੱਲਾਂ ਦੀ ਨਿਖੇਧੀ ਕਰਦੇ ਕਿਹਾ ਕਿ ਕੇਂਦਰ ਸਰਕਾਰ ਅੰਨਦਾਤਾਂ ਦਾ ਹੱਕ ਬਹਾਲ ਕਰੇ। ਸ੍ਰੀ ਅਕਾਲ ਤਖ਼ਤ ਇਨ੍ਹਾਂ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ।
ਭਾਈਚਾਰਕ ਸਾਂਝ ਦੀ ਕੀਤੀ ਅਪੀਲ
ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਾਰੀ ਸਿੱਖ ਪੰਥ ਨੂੰ ਗੁਰੂ ਸ਼ਬਦ ਦੀ ਰੋਸ਼ਣੀ ਹੇਠਾਂ ਇੱਕਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧੜੇਬੰਦੀ ਛੱਡ ਕੇ ਭਾਈਚਾਰਕ ਸਾਂਝ ਦੀ ਅਰਦਾਸ ਕਰਨੀ ਚਾਹੀਦੀ ਹੈ।