ਬਰਨਾਲਾ : ਪਿੰਡ ਚੀਮਾ ਵਿੱਚ ਸਵੇਰ ਹੁੰਦਿਆਂ ਹੀ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪਿੰਡ ਦੇ ਬਾਹਰੀ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਚ ਦਾਖਲ ਹੋ ਕੇ ਘਰ ਦੇ ਮਾਲਕ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਤਲਵਾਰਾਂ ਨਾਲ ਬਾਂਹ ਅਤੇ ਲੱਤ ਤੇ ਵਾਰ ਕਰਕੇ ਬਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਹਮਲਾਵਰਾਂ ਵੱਲੋਂ ਤਿੰਨ ਮਹੀਨੇ ਪਹਿਲਾਂ ਇਸੇ ਘਰ 'ਚ ਜ਼ਖਮੀ ਵਿਅਕਤੀ ਦੀ ਘਰਵਾਲੀ 'ਤੇ ਹਮਲਾ ਕੀਤਾ ਸੀ। ਉਸਦੀ ਪਤਨੀ ਦੀਆਂ ਬਾਹਾਂ ਤੋੜ ਦਿੱਤੀਆਂ ਗਈਆਂ ਸਨ। ਪਰ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ ਰਹੀ ਅਤੇ ਅਜੇ ਤੱਕ ਹਮਲਾਵਰਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਅੱਜ ਦੂਜੀ ਵਾਰ ਫਿਰ ਇਹ ਘਟਨਾ ਵਾਪਰੀ ਹੈ।
ਘਰ 'ਚ ਆ ਕੇ ਹਮਲਾਵਰਾਂ ਨੇ ਵਿਅਕਤੀ ਤੇ ਕੀਤਾ ਤਲਵਾਰਾਂ ਨਾਲ ਜਾਨਲੇਵਾ ਹਮਲਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਘਰ ਵਿੱਚ ਦਾਖ਼ਲ ਹੋ ਕੇ ਦੋ ਤਿੰਨ ਵਿਅਕਤੀਆਂ ਨੇ ਤਲਵਾਰਾਂ ਦੇ ਨਾਲ ਹਮਲਾ ਕਰ ਦਿੱਤਾ। ਇਸਤੋਂ ਪਹਿਲਾਂ ਇਸਦੀ ਪਤਨੀ ਦੀਆਂ ਇਸੇ ਤਰ੍ਹਾਂ ਤਿੰਨ ਮਹੀਨੇ ਪਹਿਲਾਂ ਘਰ ਵਿੱਚ ਦਾਖਲ ਹੋ ਕੇ ਬਾਹਾਂ ਤੋੜੀਆਂ ਗਈਆਂ ਸਨ। ਪੁਲਿਸ ਵੱਲੋਂ ਅਜੇ ਪਹਿਲੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਕਰਕੇ ਅੱਜ ਇਸ ਦੂਜੀ ਘਟਨਾ ਵਾਪਰ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਅਤੇ ਗੁਆਂਢੀ ਤੇਗਵੀਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਘਟਨਾ ਨਾਲ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਜੇਕਰ ਪਹਿਲਾਂ ਵਾਲੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਦੂਜੀ ਵਾਰ ਘਟਨਾ ਨਾ ਵਾਪਰਦੀ। ਉਹਨਾਂ ਮੰਗ ਕੀਤੀ ਕਿ ਪੁਲਿਸ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰੇ ਨਹੀਂ ਤਾਂ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਵਿਰੁੱਧ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ:-ਪੰਜਾਬੀ ਬਾਗ 'ਚ 3 ਸਾਲਾ ਮਾਸੂਮ ਨਾਲ ਬਲਾਤਕਾਰ ਕਰਨ ਤੋਂ ਬਾਅਦ ਮੁਲਜ਼ਮ ਨੇ ਹੀ ਦਿੱਤੀ ਪੁਲਿਸ ਨੂੰ ਘਟਨਾ ਦੀ ਜਾਣਕਾਰੀ